Jalandhar News: ਇਟਲੀ ਤੋਂ ਦਰਦਨਾਕ ਖਬਰ ਆਈ ਹੈ। ਇੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਜਲੰਧਰ ਇਲਾਕੇ ਦੇ ਉਚਾ ਪਿੰਡ ਦਾ ਇੱਕ ਨੌਜਵਾਨ ਵੀ ਸ਼ਾਮਲ ਹੈ ਜਿਸ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ। ਬਾਕੀ ਦੋ ਨੌਜਵਾਨਾਂ ਦੀ ਪਛਾਣ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ।


ਹੋਰ ਪੜ੍ਹੋ : ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਨਾਈ ਕਾਲੀ ਦੀਵਾਲੀ, ਬਾਲੇ ਖੂਨ ਦੇ ਦੀਵੇ




ਉਧਰ, ਪੁੱਤਰ ਦੀ ਮੌਤ ਕਾਰਨ ਪਰਿਵਾਰ ਗੰਭੀਰ ਸਦਮੇ ਵਿੱਚ ਹੈ ਤੇ ਗੁਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਟਲੀ ਵਿੱਚ ਪੁਲਿਸ ਨੇ ਤਿੰਨਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 


ਹਾਸਲ ਜਾਣਕਾਰੀ ਅਨੁਸਾਰ ਬੀਤੀ ਰਾਤ ਇਹ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਉੜਮਲੇ-ਉਡਰਸੋ ਹਾਈਵੇਅ ਵੱਲ ਜਾ ਰਹੇ ਸਨ ਤੇ ਕਾਰ ਬੇਕਾਬੂ ਹੋ ਕੇ ਸੜਕ ’ਤੇ ਤਿਲਕ ਗਈ ਤੇ ਬੈਰੀਕੇਡ ਨਾਲ ਜਾ ਟਕਰਾਈ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ ਤੇ ਪੈਦਲ ਜਾ ਰਿਹਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। 


ਪੁਲਿਸ ਮੁਤਾਬਕ ਇਹ ਹਾਦਸਾ ਇਟਲੀ ਦੇ ਤਰਵੀਜੋ ਸ਼ਹਿਰ ਨੇੜੇ ਵਾਪਰਿਆ। ਤਿੰਨੇ ਨੌਜਵਾਨ ਔਡੀ ਕਾਰ ਵਿੱਚ ਸਵਾਰ ਸਨ। ਦੋ ਮ੍ਰਿਤਕ ਨੌਜਵਾਨਾਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਵਾਪਰਿਆ।


ਹੋਰ ਪੜ੍ਹੋ : ਧਨੁ, ਮਕਰ ਅਤੇ ਕੁੰਭ ਰਾਸ਼ੀ ਦੇ ਲੋਕਾਂ ਦੀ ਨੌਕਰੀ 'ਚ ਹੋਣਗੇ ਕੁਝ ਬਦਲਾਅ, ਜਾਣੋ ਸਾਰੀਆਂ ਰਾਸ਼ੀਆਂ ਦਾ ਅੱਜ ਦਾ ਰਾਸ਼ੀਫਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ