Jalandhar News: ਖਾਧ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੜੀ ਦੇ ਹਿੱਸੇ ਵਜੋਂ, ਜਲੰਧਰ ਦੀ ਫੂਡ ਸੇਫਟੀ ਟੀਮ ਨੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕਮਿਸ਼ਨਰ ਦਿਲਰਾਜ ਸਿੰਘ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਖੇਤਰਾਂ ਵਿੱਚ ਨਿਰੀਖਣ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੇ ਕੁੱਲ 8 ਸੈਂਪਲ ਲਏ। ਦੱਸ ਦੇਈਏ ਕਿ ਬੀਤੇ ਦਿਨੀਂ ਇਹ ਸੈਂਪਲ ਲਏ ਗਏ। 

ਸਹਾਇਕ ਕਮਿਸ਼ਨਰ ਫੂਡ ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫਸਰ ਰਾਸ਼ੂ ਮਹਾਜਨ ਦੀ ਨਿਗਰਾਨੀ ਹੇਠ, ਫੂਡ ਟੀਮ ਨੇ ਭੋਗਪੁਰ, ਕਿਸ਼ਨਗੜ੍ਹ ਅਤੇ ਸਰਮਸਤਪੁਰ ਖੇਤਰਾਂ ਵਿੱਚ ਭੋਜਨ ਨਾਲ ਸਬੰਧਤ ਸੰਸਥਾਵਾਂ ਦਾ ਨਿਰੀਖਣ ਕੀਤਾ ਅਤੇ ਅਗਲੇਰੀ ਜਾਂਚ ਲਈ ਆਟਾ, ਸਰ੍ਹੋਂ ਦਾ ਤੇਲ, ਗ੍ਰੇਵੀ, ਕਾਲਾ ਨਮਕ, ਪਾਨ ਮਸਾਲਾ, ਅੰਜੀਰ, ਛੋਲੇ ਸਮੇਤ ਖਾਣ-ਪੀਣ ਦੀਆਂ ਵਸਤਾਂ ਦੇ ਕੁੱਲ 8 ਸੈਂਪਲ ਲਏ। ਇਸ ਦੌਰਾਨ, ਭੋਜਨ ਵੇਚਣ ਵਾਲਿਆਂ ਨੂੰ ਉਨ੍ਹਾਂ ਦੀ ਸਾਲਾਨਾ ਆਮਦਨ ਦੇ ਅਨੁਸਾਰ ਫੂਡ ਸੇਫਟੀ ਐਕਟ ਤਹਿਤ ਲਾਇਸੈਂਸ ਪ੍ਰਾਪਤ ਕਰਨ ਲਈ ਵੀ ਜਾਗਰੂਕ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।