Person committed suicide due to domestic conflict: ਜਲੰਧਰ ਸ਼ਹਿਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਿਲੇ ਸਮਾਚਾਰ ਅਨੁਸਾਰ ਇੱਕ ਸਖ਼ਸ਼ ਨੇ ਘਰੇਲੂ ਕਲੇਸ਼ ਦੇ ਚੱਲਦੇ 11ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਰਕੇ ਇਸ ਸਖ਼ਸ਼ ਦੀ ਮੌਤ ਹੋ ਗਈ।
ਫਲੈਟ ਦੀ 11ਵੀਂ ਮੰਜ਼ਿਲ ਤੋਂ ਮਾਰੀ ਛਾਲ
ਇਹ ਮਾਮਲਾ ਜਲੰਧਰ ਹਾਈਟਸ-2 ਦਾ ਹੈ, ਜਿੱਥੇ ਅੱਜ ਇੱਕ ਵਿਅਕਤੀ ਨੇ ਫਲੈਟ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਰਕੇ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 34 ਸਾਲਾ ਜ਼ੋਰਾਵਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।
ਪਤਨੀ ਨੂੰਲੈਣ ਆਇਆ ਸੀ
ਦੱਸਿਆ ਜਾ ਰਿਹਾ ਹੈ ਕਿ ਜ਼ੋਰਾਵਰ ਸਿੰਘ ਫਲੈਟ ਨੰਬਰ 1104 ਵਿੱਚ ਰਹਿ ਰਹੀ ਆਪਣੀ ਪਤਨੀ ਨੂੰ ਲੈਣ ਆਇਆ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਆਪਣੀ ਪਤਨੀ ਨੂੰ ਲੈਣ ਆਇਆ ਸੀ।
ਘਰੇਲੂ ਕਲੇਸ਼ ਕਾਰਨ ਕੀਤੀ ਖੁਦਕੁਸ਼ੀ
4 ਮਹੀਨੇ ਹੀ ਇਸ ਸਖ਼ਸ਼ ਦਾ ਵਿਆਹ ਹੋਇਆ ਸੀ । ਪਰ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਖੁਦਕੁਸ਼ੀ ਕੀਤੀ ਹੈ। ਉਕਤ ਵਿਅਕਤੀ ਕੋਲ ਅਮਰੀਕਾ ਦੀ ਨਾਗਰਿਕਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਰੇਲੂ ਕਲੇਸ਼ ਦੇ ਮਾਮਲੇ ਦਿਨੋ ਦਿਨ ਵੱਧ ਰਹੇ ਹਨ। ਜਿਸ ਕਰਕੇ ਕਿਸੇ ਨਾ ਕਿਸੇ ਪਰਿਵਾਰ ਵਿੱਚ ਕਿਰਨੇ ਪਏ ਹੀ ਰਹਿੰਦੇ ਹਨ। ਬੀਤੇ ਦਿਨੇ ਹੀ ਅਜਿਹਾ ਇੱਕ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਬੀਐਸਐਫ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ। ਇਸ ਦਾ ਕਾਰਨ ਵੀ ਘਰੇਲੂ ਕਲੇਸ਼ ਹੀ ਸੀ। ਜਿਸ ਕਰਕੇ ਪਤੀ-ਪਤਨੀ ਦਾ ਅਦਾਲਤ 'ਚ ਕੇਸ ਚੱਲ ਰਿਹਾ ਸੀ। ਅਜਿਹੇ ਮਾਮਲੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਇਹ ਸੋਚਣ ਦਾ ਵਿਸ਼ਾ ਹੈ ਕਿ ਅੱਜ ਕੱਲ ਦੇ ਰਿਸ਼ਤਿਆਂ ਵਿੱਚ ਇੰਨੀ ਕੜਵਾਹਟ ਕਿਉਂ ਆਉਂਦੀ ਹੈ। ਪਰ ਖੁਦਕੁਸ਼ੀ ਕਰਨਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।