Jalandhar News: ਪੀਐਮ ਮੋਦੀ ਅੱਜ ਪੰਜਾਬ ਨੂੰ ਦੇਣਗੇ ਤੋਹਫਾ! ਦੁਆਬੇ ਦੇ ਲੋਕਾਂ ਨੂੰ ਹੋਏਗਾ ਵੱਡਾ ਫਾਇਦਾ
Adampur Airport in Jalandhar: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਕਰੀਬ 14 ਵੱਡੇ ਏਅਰਪੋਰਟ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਕੁਝ ਅਜਿਹੇ ਪ੍ਰੋਜੈਕਟ ਹੋਣਗੇ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨੀਂਹ ਪੱਥਰ ਰੱਖਣਗੇ।
Jalandhar News: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ ਪੰਜਾਬ ਨੂੰ ਖਾਸ ਤੋਹਫਾ ਦੇਣਗੇ। ਪੀਐਮ ਮੋਦੀ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਹਾਸਲ ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਵੇਗਾ। ਕਈ ਮੰਤਰੀ ਤੇ ਨੇਤਾ ਹਵਾਈ ਅੱਡੇ 'ਤੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪ੍ਰੋਗਰਾਮ ਦੌਰਾਨ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਵਿਜੇ ਸਿੰਘ, ਕੇਂਦਰੀ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਆਪ), ਰਾਜ ਸਭਾ ਮੈਂਬਰ ਅਸ਼ੋਕ ਮਿੱਤਲ (ਆਪ), ਰਾਜ ਸਭਾ ਐਮਪੀ ਹਰਭਜਨ ਸਿੰਘ (ਆਪ), ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਂਚੇਵਾਲ (ਆਪ), ਵਿਧਾਇਕ ਅਮਦਪੁਰ ਸੁਖਵਿੰਦਰ ਸਿੰਘ ਕੋਟਲੀ (ਕਾਂਗਰਸ) ਤੇ ਹੋਰ ਆਗੂ ਹਾਜ਼ਰ ਹੋਣਗੇ।
ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਕਰੀਬ 14 ਵੱਡੇ ਏਅਰਪੋਰਟ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਕੁਝ ਅਜਿਹੇ ਪ੍ਰੋਜੈਕਟ ਹੋਣਗੇ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨੀਂਹ ਪੱਥਰ ਰੱਖਣਗੇ। ਇਨ੍ਹਾਂ 14 ਪ੍ਰਾਜੈਕਟਾਂ ਵਿੱਚ ਆਦਮਪੁਰ ਹਵਾਈ ਅੱਡਾ ਵੀ ਸ਼ਾਮਲ ਹੈ। ਯਾਦ ਰਹੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਏਅਰਪੋਰਟ ਨੂੰ ਜਲਦੀ ਚਾਲੂ ਕਰਨ ਦੀ ਮੰਗ ਕੀਤੀ ਸੀ।
ਦਰਅਸਲ ਸੰਸਦ ਮੈਂਬਰ ਰਿੰਕੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਉਕਤ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਿਆ ਜਾਵੇ ਕਿਉਂਕਿ ਇਸ ਨਾਲ ਸੂਬੇ ਦੇ ਹੀ ਨਹੀਂ ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਰਿੰਕੂ ਨੇ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।