ਪੜਚੋਲ ਕਰੋ

Jalandhar News: ਰਾਤੋ-ਰਾਤ ਕਰੋੜਪਤੀ ਬਣਿਆ ਪ੍ਰੀਤਮ ਕਬਾੜੀਆ, ਜੋ ਸਾਰੀ ਉਮਰ ਹੱਡ ਰੋਲ ਕੇ ਨਾ ਬਣਿਆ, ਉਹ ਇੱਕੋ ਝਟਕੇ ਮਿਲਿਆ

ਆਦਮਪੁਰ ਦੇ ਗਰੀਬ ਪਰਿਵਾਰ ਦੇ ਪ੍ਰੀਤਮ ਲਾਲ ਜੱਗੀ (ਉਰਫ ਪ੍ਰੀਤਮ ਕਬਾੜੀਆ) ਪੁੱਤਰ ਚਰਨ ਦਾਸ ਜੱਗੀ ਦਾ ਰੱਖੜੀ ਬੰਪਰ ਦਾ ਪਹਿਲਾ ਇਨਾਮ 2.5 ਕਰੋੜ ਰੁਪਏ ਨਿਕਲਿਆ ਹੈ।

Jalandhar News: ਆਦਮਪੁਰ ਦੇ ਗਰੀਬ ਪਰਿਵਾਰ ਦੇ ਪ੍ਰੀਤਮ ਲਾਲ ਜੱਗੀ (ਉਰਫ ਪ੍ਰੀਤਮ ਕਬਾੜੀਆ) ਪੁੱਤਰ ਚਰਨ ਦਾਸ ਜੱਗੀ ਦਾ ਰੱਖੜੀ ਬੰਪਰ ਦਾ ਪਹਿਲਾ ਇਨਾਮ 2.5 ਕਰੋੜ ਰੁਪਏ ਨਿਕਲਿਆ ਹੈ। ਪ੍ਰੀਤਮ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਦਮਪੁਰ ਵਿੱਚ ਕਬਾੜੀਏ ਦਾ ਕੰਮ ਕਰਦਾ ਆ ਰਿਹਾ ਹੈ। ਇਸ ਕੰਮ ਤੋਂ ਅੱਜ ਤੱਕ ਉਹ ਆਪਣਾ ਮਕਾਨ ਤੇ ਦੁਕਾਨ ਨਹੀਂ ਬਣਾ ਸਕਿਆ ਪਰ ਪਰਿਵਾਰ ਦਾ ਗੁਜ਼ਾਰਾ ਵਧੀਆ ਹੋ ਰਿਹਾ ਹੈ। 

ਉਸ ਨੇ ਦੱਸਿਆ ਕਿ ਉਹ ਪਿਛਲੇ 50 ਸਾਲਾਂ ਤੋਂ ਜਦੋਂ ਪੰਜਾਬ ਸਰਕਾਰ ਦੀ ਲਾਟਰੀ ਦੀ ਟਿਕਟ ਇੱਕ ਰੁਪਏ ਦੀ ਹੁੰਦੀ ਸੀ, ਪਾਉਂਦਾ ਆ ਰਿਹਾ ਹੈ। ਉਸ ਨੇ ਕਿਹਾ ਕਿ ਪਿਛਲੇ ਹਫ਼ਤੇ ਜਲੰਧਰ ਤੋਂ ਲਾਟਰੀ ਵੇਚਣ ਆਏ ਸੇਵਕ ਨਾਮ ਦੇ ਏਜੰਟ ਕੋਲੋਂ ਉਸ ਤੇ ਉਸ ਦੀ ਪਤਨੀ ਅਨੀਤਾ ਜੱਗੀ (ਉਰਫ ਬਬਲੀ) ਨੇ ਦੋਹਾਂ ਦੇ ਨਾਮ ’ਤੇ ਪੰਜਾਬ ਸਰਕਾਰ ਦਾ ਰੱਖੜੀ ਬੰਪਰ 2024 ਦਾ ਟਿਕਟ ਨੰਬਰ 452749 ਖਰੀਦਿਆ ਜੋ ਕਿ ਲੂਥਰਾ ਲਾਟਰੀ ਏਜੰਸੀ ਜਲੰਧਰ ਵੱਲੋਂ ਵੇਚਿਆ ਗਿਆ ਸੀ। 

ਉਸ ਨੇ ਦੱਸਿਆ ਕਿ ਐਤਵਾਰ ਸਵੇਰੇ ਅਖ਼ਬਾਰ ਵਿੱਚ ਲਾਟਰੀ ਦਾ ਨਤੀਜਾ ਦੇਖਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਪਹਿਲਾ ਇਨਾਮ ਟਿਕਟ ਨੰਬਰ 452749 ਦਾ ਹੈ ਜੋ ਕਿ ਉਸ ਕੋਲ ਸੀ। ਮਗਰੋਂ ਉਸ ਨੂੰ ਜਲੰਧਰ ਤੋਂ ਲਾਟਰੀ ਵਾਲਿਆਂ ਦਾ ਇਸ ਸਬੰਧੀ ਫੋਨ ਆਇਆ। ਉਸ ਨੇ ਕਿਹਾ ਕਿ ਜਦੋਂ ਇਹ ਪੈਸੇ ਮਿਲ ਜਾਣਗੇ ਤਾਂ ਉਹ ਇਸ ਵਿਚੋਂ 25 ਫ਼ੀਸਦ ਸਮਾਜ ਸੇਵਾ ਦੇ ਕੰਮਾਂ ਤੇ ਗਰੀਬਾਂ ਲਈ ਖਰਚ ਕਰੇਗਾ। ਉਸ ਨੇ ਕਿਹਾ ਕਿ ਉਸ ਨੂੰ ਭਰੋਸਾ ਨਹੀਂ ਹੋ ਰਿਹਾ ਕਿ ਉਸ ਦੀ ਲਾਟਰੀ ਨਿਕਲ ਆਈ ਹੈ ਤੇ ਉਹ ਕਰੋੜਪਤੀ ਬਣ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ਫਿਰ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਤੁਸੀਂ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget