Punjab News: ਆਰਟੀਆਈ ਐਕਟੀਵਿਸਟ ਸਿਮਰਨਜੀਤ ਸਿੰਘ ਦੀ ਨਗਰ ਨਿਗਮ 'ਚ ਐਂਟਰੀ 'ਤੇ ਲੱਗੀ ਪਾਬੰਦੀ, ਜਾਣੋ ਕਿਸ ਗੱਲ ਨੂੰ ਲੈ ਮੱਚੀ ਤਰਥੱਲੀ?
Punjab News: ਪੰਜਾਬ ਦੇ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਨੇ ਆਰਟੀਆਈ ਕਾਰਕੁਨ ਵਿਰੁੱਧ ਨੋਟਿਸ ਜਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਹੈ। ਮੇਅਰ ਵਿਨੀਤ ਧੀਰ ਨੇ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ 'ਤੇ ਨਗਰ ਨਿਗਮ

Punjab News: ਪੰਜਾਬ ਦੇ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਨੇ ਆਰਟੀਆਈ ਕਾਰਕੁਨ ਵਿਰੁੱਧ ਨੋਟਿਸ ਜਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਹੈ। ਮੇਅਰ ਵਿਨੀਤ ਧੀਰ ਨੇ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ 'ਤੇ ਨਗਰ ਨਿਗਮ ਦਫ਼ਤਰ ਦੀ ਇਮਾਰਤ ਵਿੱਚ ਦਾਖਲ ਹੋਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਨਗਰ ਨਿਗਮ ਦਫ਼ਤਰ ਪਹੁੰਚਣ ਤੋਂ ਬਾਅਦ ਸਰਕਾਰੀ ਦਸਤਾਵੇਜ਼ਾਂ ਦੀਆਂ ਫੋਟੋਆਂ ਖਿੱਚੀਆਂ ਅਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਆਰਟੀਆਈ ਕਾਰਕੁਨ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਇਸ ਬਾਰੇ ਆਰਟੀਆਈ ਕਾਰਕੁਨ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਇਹ ਨੋਟੀਫਿਕੇਸ਼ਨ ਕੱਲ੍ਹ ਯਾਨੀ ਸ਼ੁੱਕਰਵਾਰ ਰਾਤ ਨੂੰ ਜਾਰੀ ਕੀਤਾ ਗਿਆ ਸੀ।
ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਜਾਰੀ ਕੀਤਾ ਗਿਆ ਪੱਤਰ, ਪੜ੍ਹੋ....

ਬਿਲਡਿੰਗ ਦੇ ਕਲਰਕ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ
ਜਾਣਕਾਰੀ ਅਨੁਸਾਰ, 5 ਮਾਰਚ ਨੂੰ ਬਿਲਡਿੰਗ ਕਲਰਕ ਨਿਤਿਨ ਸ਼ਰਮਾ ਨੇ ਉਕਤ ਆਰਟੀਆਈ ਐਕਟੀਵਿਸਟ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਸਿਮਰਨਜੀਤ ਸਿੰਘ ਬਿਨਾਂ ਇਜਾਜ਼ਤ ਦੇ ਦਫ਼ਤਰ ਵਿੱਚ ਦਾਖਲ ਹੋਇਆ। ਇਸ ਤੋਂ ਬਾਅਦ, ਉਨ੍ਹਾਂ ਨੇ ਸਬੰਧਤ ਕਰਮਚਾਰੀ ਦੀ ਗੈਰਹਾਜ਼ਰੀ ਵਿੱਚ ਰਿਕਾਰਡ ਫਾਈਲਾਂ ਖੋਲ੍ਹੀਆਂ, ਫੋਟੋਆਂ ਖਿੱਚੀਆਂ ਅਤੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕੀਤੀ।
ਸ਼ਿਕਾਇਤ 'ਤੇ, ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਉਕਤ ਐਕਟੀਵਿਸਟ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿਮਰਨਜੀਤ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਦਫ਼ਤਰ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬਿਨਾਂ ਇਜਾਜ਼ਤ ਤੋਂ ਐਂਟਰੀ ਨਹੀਂ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















