Jalandhar News: ਅਮਰੀਕਾ ਤੋਂ ਦਰਦਨਾਕ ਖਬਰ ਆਈ ਹੈ। ਉੱਥੇ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ (22) ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ (ਕਪੂਰਥਲਾ) ਵਜੋਂ ਹੋਈ ਹੈ। ਕੁਝ ਦਿਨਾਂ ਅੰਦਰ ਹੀ ਉਸ ਨੂੰ ਗ੍ਰੀਨ ਕਾਰਡ ਮਿਲਣ ਵਾਲਾ ਸੀ। 



ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਤਰਲੋਕ ਸਿੰਘ ਤੇ ਮਾਤਾ ਜਗਜੀਤ ਕੌਰ ਨੇ ਦੱਸਿਆ ਕਿ ਕਰੀਬ ਪੰਜ ਸਾਲ ਪਹਿਲਾਂ ਘਰ ਦੀ ਹਾਲਤ ਸੁਧਾਰਨ ਲਈ ਉਨ੍ਹਾਂ ਨੇ ਆਪਣੇ ਲੜਕੇ ਨੂੰ ਵਿਦੇਸ਼ ਅਮਰੀਕਾ ਭੇਜ ਦਿੱਤਾ। ਉਹ ਕੈਲੀਫੋਰਨੀਆ ਵਿੱਚ ਰਹਿੰਦਿਆਂ ਟ੍ਰੇਲਰ ਚਲਾ ਰਿਹਾ ਸੀ ਤੇ ਕੁਝ ਦਿਨਾਂ ਵਿੱਚ ਉਸ ਨੂੰ ਗ੍ਰੀਨ ਕਾਰਡ ਦਿੱਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 7.30 ਵਜੇ ਅਮਰੀਕਾ ਰਹਿੰਦੇ ਰਿਸ਼ਤੇਦਾਰਾਂ ਨੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। 


ਉਨ੍ਹਾਂ ਦੱਸਿਆ ਕਿ ਉਹ ਟਰੱਕ ਲੈ ਕੇ ਮੈਰੀਲੈਂਡ ਸ਼ਹਿਰ ਜਾ ਰਿਹਾ ਸੀ ਜਦੋਂ ਉਹ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਵਾਰਸਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ