ਪੜਚੋਲ ਕਰੋ

Jalandhar News: ਜਲੰਧਰ ਤੋਂ ਸਨਸਨੀਖੇਜ਼ ਖ਼ਬਰ! ਚੋਰੀ ਦੇ ਮੁਲਜ਼ਮ ਨੂੰ ਲਿਜਾ ਰਹੇ ਦੋ ਥਾਣੇਦਾਰਾਂ ਦੀਆਂ ਮਿਲੀਆਂ ਲਾਸ਼ਾਂ

ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏਐਸਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤ 'ਚ ਮਿਲਣ ਮਗਰੋਂ ਸਨਸਨੀ ਦਾ ਮਾਹੌਲ ਬਣ ਗਿਆ ਹੈ।

Jalandhar News: ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏਐਸਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤ 'ਚ ਮਿਲਣ ਮਗਰੋਂ ਸਨਸਨੀ ਦਾ ਮਾਹੌਲ ਬਣ ਗਿਆ ਹੈ। ਇਹ ਦੋਵੇਂ ਥਾਣੇਦਾਰ ਚੋਰੀ ਦੇ ਨਾਬਾਲਗ ਮੁਲਜ਼ਮ ਨੂੰ ਸੁਧਾਰ ਘਰ ਛੱਡਣ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ। ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਹੋਈਆਂ।

ਹਾਸਲ ਜਾਣਕਾਰੀ ਮੁਤਾਬਕ ਦੋਵੇਂ ਏਐਸਆਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ ਜਿਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਤੇ ਜੀਵਨ ਲਾਲ ਵਜੋਂ ਹੋਈ ਹੈ। ਇਹ ਦੋਵੇਂ ਕਪੂਰਥਲਾ ਪੁਲਿਸ ਵਿੱਚ ਤਾਇਨਾਤ ਸਨ। ਦੋਵਾਂ ਦੀਆਂ ਲਾਸ਼ਾਂ ਨੂੰ ਜਲੰਧਰ ਦੇ ਜੀਆਰਪੀ ਥਾਣੇ ਦੀ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਙ ਵੀ ਪੜ੍ਹੋ: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ਸਟੇਸ਼ਨ ਮਾਸਟਰ ਨਰੇਸ਼ ਰਾਜੂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣੀ ਡਿਊਟੀ 'ਤੇ ਸਨ। ਜਿਵੇਂ ਹੀ ਉਹ ਆਪਣੇ ਕਮਰੇ ਤੋਂ ਬਾਹਰ ਆਇਆ ਤਾਂ ਉਸ ਨੇ ਖੁਰਦਪੁਰ ਸਟੇਸ਼ਨ 'ਤੇ ਬਣ ਰਹੀ ਇੱਕ ਇਮਾਰਤ ਕੋਲ ਕੁਝ ਸਾਮਾਨ ਪਿਆ ਦੇਖਿਆ। ਜਦੋਂ ਨੇੜੇ ਗਿਆ ਤਾਂ ਦੇਖਿਆ ਕਿ ਇਹ ਦੋ ਵਿਅਕਤੀਆਂ ਦੀਆਂ ਲਾਸ਼ਾਂ ਸਨ। ਇਸ ਤੋਂ ਬਾਅਦ ਤੁਰੰਤ ਮਾਮਲੇ ਦੀ ਸੂਚਨਾ ਸਭ ਤੋਂ ਪਹਿਲਾਂ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਥਾਣਾ ਆਦਮਪੁਰ ਤੇ ਜੀਆਰਪੀ ਪੁਲਿਸ ਦੀਆਂ ਟੀਮਾਂ ਜਾਂਚ ਲਈ ਪਹੁੰਚੀਆਂ। ਇਸ ਮਾਮਲੇ 'ਚ ਪੁਲਿਸ ਨੇ ਤੁਰੰਤ ਦੇਰ ਰਾਤ ਫੋਰੈਂਸਿਕ ਟੀਮ ਨੂੰ ਬੁਲਾਇਆ।

ਸੂਤਰਾਂ ਅਨੁਸਾਰ ਨਾਬਾਲਗ ਚੋਰ ਨੂੰ ਲੈ ਕੇ ਜਦੋਂ ਪੁਲਿਸ ਟੀਮ ਆਦਮਪੁਰ ਤੋਂ ਹੁਸ਼ਿਆਰਪੁਰ ਲਈ ਗਈ ਤਾਂ ਰਸਤੇ 'ਚ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਰੋਕਿਆ। ਇੱਥੇ ਉਕਤ ਨਾਬਾਲਗ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਹਾਲਾਂਕਿ ਅਧਿਕਾਰੀ ਇਸ ਸਬੰਧੀ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਫਿਲਹਾਲ ਮਾਮਲੇ 'ਚ ਕਤਲ ਦੇ ਕੋਣ ਤੋਂ ਜਾਂਚ ਕੀਤੀ ਜਾ ਰਹੀ ਹੈ।

ਹਾਸਲ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਏਐਸਆਈ ਪ੍ਰੀਤਮ ਸਿੰਘ ਤੇ ਜੀਵਨ ਲਾਲ ਸੋਮਵਾਰ ਦੁਪਹਿਰ ਚੋਰੀ ਦੇ ਦੋ ਮੁਲਜ਼ਮ ਨੂੰ ਪੇਸ਼ੀ ਲਈ ਜਲੰਧਰ ਲੈ ਕੇ ਆਏ ਸਨ। ਦੋਵਾਂ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਇੱਕ ਮੁਲਜ਼ਮ ਨੂੰ ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਵਿਖੇ ਛੱਡਣਾ ਸੀ। 

ਇਹ ਵੀ ਪੜ੍ਹੋ: ਪੰਜਾਬ ਵਿਚ 17 ਅਕਤੂਬਰ ਦੀ ਛੁੱਟੀ, ਸਕੂਲ-ਕਾਲਜ, ਸਰਕਾਰੀ ਦਫਤਰ ਰਹਿਣਗੇ ਬੰਦ

ਇਸ ਮਗਰੋਂ ਦੋਵੇਂ ਏਐਸਆਈ ਦੂਜੇ ਨਾਬਾਲਗ ਮੁਲਜ਼ਮ ਨੂੰ ਲੈ ਕੇ ਹੁਸ਼ਿਆਰਪੁਰ ਦੇ ਜੁਵੇਨਾਈਲ ਹੋਮ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ। ਜਦੋਂ ਦੋਵੇਂ ਏਐਸਆਈ ਸ਼ਾਮ ਨੂੰ ਨਾਬਾਲਿਗ ਨੂੰ ਲੈ ਕੇ ਹੁਸ਼ਿਆਰਪੁਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਕਿਧਰੇ ਲਾਪਤਾ ਹੋ ਗਏ। 

ਦੱਸ ਦਈਏ ਕਿ ਜਦੋਂ ਜੀਆਰਪੀ ਪੁਲਿਸ ਜਾਂਚ ਕਰ ਰਹੀ ਸੀ ਤਾਂ ਦੋਵਾਂ ਦੀਆਂ ਜੇਬਾਂ ਵਿੱਚੋਂ ਪੰਜਾਬ ਪੁਲਿਸ ਦਾ ਆਈਡੀ ਕਾਰਡ ਮਿਲਿਆ। ਇਸ ਤੋਂ ਪਤਾ ਲੱਗਾ ਹੈ ਕਿ ਦੋਵੇਂ ਮ੍ਰਿਤਕ ਪੁਲਿਸ ਮੁਲਾਜ਼ਮ ਸਨ। ਮਾਮਲੇ ਦੀ ਸੂਚਨਾ ਤੁਰੰਤ ਜਲੰਧਰ ਦੇਹਾਤ ਪੁਲਿਸ ਤੇ ਹੁਸ਼ਿਆਰਪੁਰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਕਤਲ ਤੇ ਖੁਦਕੁਸ਼ੀ ਦੇ ਐਂਗਲ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Embed widget