Jalandhar News: ਸੰਤ ਸ਼੍ਰੋਮਣੀ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ, ਜਲੰਧਰ ਪ੍ਰਸ਼ਾਸਨ ਨੇ ਧਾਰਮਿਕ ਭਾਵਨਾਵਾਂ ਦੀ ਮਾਣ-ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਸਾਵਧਾਨੀ ਵਜੋਂ 10 ਅਤੇ 11 ਜੂਨ ਨੂੰ ਮਾਸ, ਆਂਡੇ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਪਾਬੰਦੀ 10 ਜੂਨ ਨੂੰ ਭਗਤ ਕਬੀਰ ਜੀ ਦੇ ਮੰਦਰ ਦੇ ਨੇੜੇ ਸ਼ੋਭਾ ਯਾਤਰਾ ਦੇ ਸ਼ੁਰੂਆਤੀ ਰਸਤੇ 'ਤੇ ਅਤੇ 11 ਜੂਨ ਨੂੰ ਸ਼ੋਭਾ ਯਾਤਰਾ ਦੇ ਪੂਰੇ ਰਸਤੇ ਅਤੇ ਮੰਦਰ ਦੇ ਆਲੇ-ਦੁਆਲੇ ਦੇ ਖੇਤਰ 'ਤੇ ਲਾਗੂ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਹਰ ਤਰ੍ਹਾਂ ਦੀਆਂ ਮੀਟ ਦੀਆਂ ਦੁਕਾਨਾਂ, ਸ਼ਰਾਬ ਦੀਆਂ ਦੁਕਾਨਾਂ ਅਤੇ ਆਂਡਿਆਂ ਦੀਆਂ ਪ੍ਰਚੂਨ ਦੁਕਾਨਾਂ 'ਤੇ ਬਰਾਬਰ ਲਾਗੂ ਹੋਵੇਗੀ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਪ੍ਰਭਾਤਫੇਰੀ ਕੱਢੀ ਜਾਏਗੀ। ਇਸ ਦੌਰਾਨ ਸ਼ਹਿਰ ਵਾਸੀ ਆਪਣੇ ਪਰਿਵਾਰਾਂ ਸਮੇਤ ਇਸ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੁੰਦੇ ਹਨ। ਇਹ ਪ੍ਰਭਾਤਫੇਰੀ ਸਤਿਗੁਰੂ ਕਬੀਰ ਮੁੱਖ ਮੰਦਰ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘੀ। ਇਸ ਦੌਰਾਨ ਸਤਿਗੁਰੂ ਕਬੀਰ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਂਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਪੰਜਾਬ ਦੇ ਕਿਸਾਨ ਨਵੀਂ ਮੁਸੀਬਤ ਨਾਲ ਘਿਰੇ! ਹੁਣ ਪਰੇਸ਼ਾਨ ਹੋ ਕਰ ਦਿੱਤਾ ਵੱਡਾ ਐਲਾਨ...