Jalandhar News: ਜਲੰਧਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਿਸ਼ਤਿਆਂ ਦਾ ਖੂਨ ਹੋਇਆ ਹੈ। ਜੀ ਹਾਂ ਇੱਕ ਜਵਾਈ ਵੱਲੋਂ ਆਪਣੀ ਪਤਨੀ ਅਤੇ ਸੱਸ ਨੂੰ ਖੌਫਨਾਕ ਮੌਤ ਦਿੱਤੀ ਗਈ ਹੈ, ਜਿਸ ਨੂੰ ਸੁਣ ਕੇ ਅਤੇ ਦੇਖਕੇ ਲੋਕਾਂ ਦੇ ਲੂ ਕੰਡੇ ਖੜੇ ਹੋ ਗਏ। 


ਹੋਰ ਪੜ੍ਹੋ : CM ਮਾਨ ਨੇ 1 ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਕੀਤੀ ਸਖ਼ਤ ਆਲੋਚਨਾ, ਕਿਹਾ-ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜ...



ਜਲੰਧਰ ਜ਼ਿਲ੍ਹੇ ਦੇ ਅਮਨ ਐਨਕਲੇਵ ਪਿੰਡ ਭੋਜੋਵਾਲ ਵਿੱਚ ਇੱਕ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸਵੇਰੇ 10 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਹਨ। ਜਿਨ੍ਹਾਂ ਨੇ ਘਰ 'ਚ ਦਾਖਲ ਹੋ ਕੇ ਉਥੇ ਰਹਿ ਰਹੀ ਮਾਂ-ਧੀ ਨੂੰ ਗੋਲੀਆਂ ਮਾਰ ਕੇ ਸਾੜ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਥਾਣੇ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਹੋਰ ਪੜ੍ਹੋ : ਸੀਐੱਮ ਮਾਨ ਨੇ ਆਪਣੇ ਜੱਦੀ ਪਿੰਡ 'ਚ ਮਨਾਇਆ ਜਨਮ ਦਿਨ, ਵੱਡੀ ਗਿਣਤੀ 'ਚ ਨੌਜਵਾਨਾਂ ਵੱਲੋਂ ਖੂਨ ਦਾਨ


ਮਾਮਲੇ ਦੀ ਜਾਂਚ ਲਈ ਮੌਕੇ ’ਤੇ ਪੁੱਜੇ ਡੀਐਸਪੀ ਵਿਜੇ ਕੰਵਰਪਾਲ ਨੇ ਦੱਸਿਆ ਕਿ ਗੁਰਦਾਸ ਸਿੰਘ ਅਮਨ ਐਨਕਲੇਵ ਵਿੱਚ ਆਪਣੀ ਧੀ ਅਤੇ ਪਤਨੀ ਨਾਲ ਰਹਿੰਦਾ ਸੀ। ਗੁਰਦਾਸ ਸਿੰਘ ਦਾ ਜਵਾਈ ਜਸਪ੍ਰੀਤ ਸਿੰਘ ਜੋ ਅਮਰੀਕਾ ਰਹਿੰਦਾ ਹੈ। ਉਸ ਨੇ ਹੀ ਕੁਝ ਲੋਕਾਂ ਨੂੰ ਸੁਪਾਰੀ ਦੇ ਕੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀਆਂ ਮਰਵਾ ਕੇ ਕਤਲ ਕਰਵਾ ਦਿੱਤਾ। 


ਡੀਐਸਪੀ ਨੇ ਦੱਸਿਆ ਕਿ ਹਮਲਾ ਕਰਨ ਆਏ ਹਮਲਾਵਰਾਂ ਨੇ ਆਪਣੇ ਮੂੰਹ ਰੁਮਾਲਾਂ ਨਾਲ ਢੱਕੇ ਹੋਏ ਸਨ। ਗੁਰਪ੍ਰੀਤ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਉਸ ਵੱਲੋਂ ਹੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।