Jalandhar News : ਜਲੰਧਰ ਦੇ ਲਾਡੋਲੀ ਰੋਡ ਨੇੜੇ ਦੇਰ ਰਾਤ ਖਾਲੀ ਪਲਾਟ 'ਚ ਪਏ ਕਬਾੜ ਨੂੰ ਭਿਆਨਕ ਅੱਗ ਲੱਗ ਗਈ। ਜਿਸ ਨੂੰ ਫਾਇਰ ਬ੍ਰਿਗੇਡ ਦੀਆਂ ਤਿੰਨ ਤੋਂ ਚਾਰ ਗੱਡੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਲਾਟ ਵਿੱਚ ਕਬਾੜ ਦੀਆਂ ਗੱਡੀਆਂ ਪਈਆਂ ਸਨ ਤੇ ਘਾਹ ਫੂਸ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਹੱਲਾ ਨਿਵਾਸੀ ਅਗਮ ਸ਼ਰਮਾ ਨੇ ਦੱਸਿਆ ਕਿ ਮੈਨੂੰ ਮੇਰੇ ਦੋਸਤ ਦਾ ਫੋਨ ਆਇਆ ਸੀ ਕਿ ਮੁਹੱਲੇ 'ਚ ਖਾਲੀ ਪਏ ਪਲਾਟ 'ਚ ਅੱਗ ਲੱਗ ਗਈ ਹੈ, ਪਹਿਲਾਂ ਅਸੀਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਜ ਜਦੋਂ ਇਹ ਕਾਫੀ ਵੱਧ ਗਈ ਤਾਂ ਅਸੀਂ ਅੱਗ 'ਤੇ ਕਾਬੂ ਪਾ ਲਿਆ।  ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।


ਇਸ ਸਬੰਧੀ ਫਾਇਰ ਬ੍ਰਿਗੇਡ ਅਧਿਕਾਰੀ ਅਵਨੀਸ਼ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ 12.15 ਵਜੇ ਸਾਨੂੰ ਸੂਚਨਾ ਮਿਲੀ ਕਿ ਪਲਾਟ ਨੂੰ ਅੱਗ ਲੱਗ ਗਈ ਹੈ, ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਇਹ ਅੱਗ ਕਾਫੀ ਫੈਲ ਚੁੱਕੀ ਸੀ, ਜਿਸ ਤੋਂ ਬਾਅਦ ਤਿੰਨ ਵੱਡੀਆਂ ਗੱਡੀਆਂ ਅਤੇ ਇਕ ਛੋਟੀ ਗੱਡੀ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਜਾ ਸਕਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ