(Source: ECI/ABP News)
Jalandhar News: ਫਗਵਾੜਾ ਨੇੜੇ ਭਿਆਨਕ ਸੜਕ ਹਾਦਸਾ, ਨਹਿਰ 'ਚ ਡਿੱਗੀ ਕਾਰ, ਦੋ ਮੌਤਾਂ
Punjab News: ਫਗਵਾੜਾ ਨੇੜੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗੜ੍ਹਸ਼ੰਕਰ ਤੋਂ ਜਲੰਧਰ ਵੱਲ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਸ਼ਾਮਲ ਹੈ।
![Jalandhar News: ਫਗਵਾੜਾ ਨੇੜੇ ਭਿਆਨਕ ਸੜਕ ਹਾਦਸਾ, ਨਹਿਰ 'ਚ ਡਿੱਗੀ ਕਾਰ, ਦੋ ਮੌਤਾਂ Jalandhar News: Terrible road accident near Phagwara, car fell into the canal, two deaths Jalandhar News: ਫਗਵਾੜਾ ਨੇੜੇ ਭਿਆਨਕ ਸੜਕ ਹਾਦਸਾ, ਨਹਿਰ 'ਚ ਡਿੱਗੀ ਕਾਰ, ਦੋ ਮੌਤਾਂ](https://feeds.abplive.com/onecms/images/uploaded-images/2023/12/20/5ae9487154361647c6260897c405f1b51703047220990700_original.jpg?impolicy=abp_cdn&imwidth=1200&height=675)
Jalandhar News: ਫਗਵਾੜਾ ਨੇੜੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗੜ੍ਹਸ਼ੰਕਰ ਤੋਂ ਜਲੰਧਰ ਵੱਲ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਤੇ ਪੁਰਸ਼ੋਤਮ ਕੌਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਨਜ਼ਦੀਕੀ ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ 'ਚ ਛਾਲ ਮਾਰ ਕੇ ਬਾਕੀ ਕਾਰ ਸਵਾਰਾਂ ਨੂੰ ਬਚਾ ਲਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿਲੀ ਸੂਚਨਾ ਅਨੁਸਾਰ ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ, ਪੁੱਤਰ ਗਰਬਾਜ਼ ਸਿੰਘ ਤੇ ਮਾਸੀ ਪੁਰਸ਼ੋਤਮ ਕੌਰ ਨਾਲ ਗੜ੍ਹਸ਼ੰਕਰ ਤੋਂ ਜਲੰਧਰ ਵੱਲ ਜਾ ਰਹੇ ਸਨ। ਪਿੰਡ ਬੋਹਾ ਫਗਵਾੜਾ ਨੇੜੇ ਅਚਾਨਕ ਇੰਦਰਜੀਤ ਸਿੰਘ ਤੋਂ ਕਾਰ ਬੇਕਾਬੂ ਹੋ ਗਈ। ਇਸ ਕਾਰਨ ਕਾਰ ਆਪਣਾ ਸੰਤੁਲਨ ਗੁਆ ਬੈਠੀ। ਇਸ ਦੌਰਾਨ ਕਾਰ ਡਿਵਾਈਡਰ ਨਾਲ ਜਾ ਟਕਰਾ ਕੇ ਨਹਿਰ ਵਿੱਚ ਜਾ ਡਿੱਗੀ।
ਹੋਰ ਪੜ੍ਹੋ : ਸ਼ਿਮਲਾ ਤੋਂ ਵੀ ਠੰਢਾ ਹੋਇਆ ਪੰਜਾਬ! ਮੌਸਮ ਵਿਭਾਗ ਦਾ 18 ਜ਼ਿਲ੍ਹਿਆਂ ਲਈ ਅਲਰਟ
ਇਸ ਤੋਂ ਬਾਅਦ ਰਾਹਗੀਰਾਂ ਤੇ ਚੌਕੀ ’ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਵਿੱਚ ਨਹਿਰ ਵਿੱਚ ਛਾਲ ਮਾਰ ਕੇ ਹਰਪ੍ਰੀਤ ਕੌਰ ਤੇ ਉਸ ਦੇ ਲੜਕੇ ਗਰਬਾਜ਼ ਸਿੰਘ ਨੂੰ ਬਚਾਇਆ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਪਰ ਇੰਦਰਜੀਤ ਸਿੰਘ ਤੇ ਪੁਰਸ਼ੋਤਮ ਕੌਰ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Read More:- Click Link:- ਦੁਨੀਆ ਦੀ ਸਭ ਤੋਂ ਰੋਮਾਂਟਿਕ ਜਗ੍ਹਾ, ਇੱਥੇ ਪਹੁੰਚ ਆਪਣੇ ਲਵ ਪਾਰਟਨਰ ਨਾਲ ਮਜ਼ਬੂਤ ਕਰੋ ਰਿਸ਼ਤੇ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)