Jalandhar News: ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਤੇ ਜਸ਼ਨਵੀਰ ਢਿੱਲੋਂ ਦੇ ਖੁਦਕੁਸ਼ੀ ਮਾਮਲੇ 'ਚ ਲਾਈਨ ਹਾਜ਼ਰ ਚੱਲ ਰਹੇ ਥਾਣਾ ਇੰਚਾਰਜ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਫਰਾਰ ਹੋ ਗਏ ਹਨ। ਜਸ਼ਨਵੀਰ ਦੀ ਲਾਸ਼ ਮਿਲਣ ਮਗਰੋਂ ਉਨ੍ਹਾਂ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਫਰਾਰ ਹੋਣ ਮਗਰੋਂ ਪੁਲਿਸ ਵਾਲਿਆਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।




ਪੁਲਿਸ ਕੇਸ ਮੁਤਾਬਕ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਤਤਕਾਲੀ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਤਸ਼ੱਦਦ ਤੇ ਜ਼ਲੀਲ ਕੀਤੇ ਜਾਣ ਤੋਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਤੇ ਜਸ਼ਨਵੀਰ ਨੇ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਜਸ਼ਨਵੀਰ ਦੀ ਲਾਸ਼ ਤਿੰਨ ਦਿਨ ਪਹਿਲਾਂ ਖੇਤ ਵਿੱਚ ਦੱਬੀ ਹੋਈ ਮਿਲੀ ਸੀ ਪਰ ਮਾਨਵਜੀਤ ਦੀ ਲਾਸ਼ ਅਜੇ ਤੱਕ ਨਹੀਂ ਮਿਲੀ।



ਹੈਰਾਨੀ ਵਾਲੀ ਗੱਲ ਹੈ ਕਿ ਲਾਈਨ ਹਾਜ਼ਰ ਕੀਤੇ ਗਏ ਤਿੰਨੇ ਪੁਲਿਸ ਮੁਲਾਜ਼ਮ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਹੁੰਦੇ ਹੀ ਪੁਲਿਸ ਲਾਈਨ 'ਚੋਂ ਗਾਇਬ ਹੋ ਗਏ। ਸੂਤਰਾਂ ਮੁਤਾਬਕ ਰੂਪੋਸ਼ ਹੋਣ ਤੋਂ ਬਾਅਦ ਤਿੰਨੋਂ ਪੁਲਿਸ ਵਾਲੇ ਲਗਾਤਾਰ ਕੁਝ ਵਕੀਲਾਂ ਦੇ ਸੰਪਰਕ ਵਿੱਚ ਹਨ ਤੇ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਤਿੰਨੇ ਜਲਦੀ ਹੀ ਆਪਣੇ ਵਕੀਲ ਰਾਹੀਂ ਕਪੂਰਥਲਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ।


ਹੋਰ ਪੜ੍ਹੋ : Health Tips: ਸਾਵਧਾਨ! ਸਾਰਾ ਦਿਨ ਆਉਂਦੀਆਂ ਉਬਾਸੀਆਂ ਤੇ ਥਕਾਵਟ ਹੁੰਦੀ ਮਹਿਸੂਸ, ਸਮਝੋ ਖਤਰੇ ਦੀ ਘੰਟੀ, ਇਨ੍ਹਾਂ ਬਿਮਾਰੀਆਂ ਦਾ ਸੰਕੇਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 





 




 


Iphone ਲਈ ਕਲਿਕ ਕਰੋ