Jalandhar News: ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਉਪਰ ਸਖਤੀ ਨਾਲ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮਗਰੋਂ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ਉਪਰ ਰੋਕ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ 'ਚ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਰੋਕ ਲਾ ਦਿੱਤੀ ਹੈ। 



ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹ-ਸ਼ਾਦੀਆਂ/ਪਾਰਟੀਆਂ ਦੇ ਮੌਕੇ 'ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ 'ਚ ਤੇ ਹੋਰ ਇਕੱਠ ਵਾਲੀਆਂ ਥਾਵਾਂ 'ਚ ਹਥਿਆਰ ਲੈ ਕੇ ਜਾਣ ਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।


 


ਇਨ੍ਹਾਂ ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਉ ਕਲਿਪ ਆਦਿ ਬਣਾ ਕੇ ਸੋਸ਼ਲ ਮੀਡੀਆ/ ਫੇਸਬੁੱਕ/ਵਟਸਐਪ ਆਦਿ 'ਤੇ ਅਪਲੋਡ ਕਰਨ 'ਤੇ ਪੂਰਨ ਪਾਬੰਦੀ ਹੈ।


ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 16-11-2022 ਤੋਂ 15-1-2023 ਤੱਕ ਲਾਗੂ ਰਹੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:



Funny Video: ਲਾੜਾ ਦੇ ਵਿਆਹ 'ਚ ਸਾੜੀ ਪਾ ਕੇ ਪਹੁੰਚੇ ਦੋਸਤ, ਇਹ ਦੇਖ ਲਾੜੇ ਨੇ ਦਿੱਤਾ ਕਮਾਲ ਦਾ ਰਿਐਕਸ਼ਨ, ਵੀਡੀਓ ਵਾਇਰਲ


Punjab News: 'ਆਪ' ਦੇ ਰਾਜ 'ਚ ਭਰਤੀ ਘੁਟਾਲਾ? ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ, ਬੋਲੇ, ਭਰਤੀ ਘੁਟਾਲੇ 'ਚ ਸਾਰੇ ਮੁਲਜ਼ਮ ਹੋਣ ਗ੍ਰਿਫਤਾਰ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ