(Source: ECI/ABP News)
Jalandhar News: ਦੁਕਾਨ ਬਾਹਰ ਬੈਠੇ ਦੋ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ, ਦੂਜਾ ਗੰਭੀਰ
Crime News: ਪੰਜਾਬ ਦੇ ਨਵਾਂਸ਼ਹਿਰ-ਬਲਾਚੌਰ ਹਾਈਵੇ 'ਤੇ ਪਿੰਡ ਗੜ੍ਹੀ ਕਾਨੂੰਗੋਆ ਦੇ ਬੱਸ ਸਟੈਂਡ ਨੇੜੇ ਨਾਈ ਦੀ ਦੁਕਾਨ ਦੇ ਬਾਹਰ ਬੈਠੇ ਦੋ ਨੌਜਵਾਨਾਂ 'ਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ।
![Jalandhar News: ਦੁਕਾਨ ਬਾਹਰ ਬੈਠੇ ਦੋ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ, ਦੂਜਾ ਗੰਭੀਰ Jalandhar News: Two youths sitting outside shop were shot, one died, other seriously Jalandhar News: ਦੁਕਾਨ ਬਾਹਰ ਬੈਠੇ ਦੋ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ, ਦੂਜਾ ਗੰਭੀਰ](https://feeds.abplive.com/onecms/images/uploaded-images/2023/08/30/785c3faaff68c517b527d6cf72933b821693387116512700_original.jpg?impolicy=abp_cdn&imwidth=1200&height=675)
Jalandhar News: ਪੰਜਾਬ ਦੇ ਨਵਾਂਸ਼ਹਿਰ-ਬਲਾਚੌਰ ਹਾਈਵੇ 'ਤੇ ਪਿੰਡ ਗੜ੍ਹੀ ਕਾਨੂੰਗੋਆ ਦੇ ਬੱਸ ਸਟੈਂਡ ਨੇੜੇ ਨਾਈ ਦੀ ਦੁਕਾਨ ਦੇ ਬਾਹਰ ਬੈਠੇ ਦੋ ਨੌਜਵਾਨਾਂ 'ਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਬੱਸ ਸਟੈਂਡ ਨੇੜੇ ਖੜ੍ਹੇ ਲੋਕਾਂ ਨੇ ਦੋਵਾਂ ਨੂੰ ਨੇੜੇ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਜਿੱਥੇ ਜ਼ਖਮੀ ਵਿਅਕਤੀ ਦਾ ਇਲਾਜ ਕੀਤਾ ਜਾ ਰਿਹਾ ਹੈ।
ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ। ਇਸ ਵਿੱਚ ਦੋਵੇਂ ਹਮਲਾਵਰ ਗੋਲੀਆਂ ਚਲਾਉਂਦੇ ਹੋਏ ਨਜ਼ਰ ਆਏ। ਦੋਵਾਂ ਹਮਲਾਵਰਾਂ ਨੇ ਨੌਜਵਾਨਾਂ 'ਤੇ 3 ਗੋਲੀਆਂ ਚਲਾਈਆਂ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ (35) ਪੁੱਤਰ ਗੁਰਮੀਤ ਸਿੰਘ ਵਾਸੀ ਗੜ੍ਹੀ ਕੰਨੂਗਾਓ ਵਜੋਂ ਹੋਈ ਹੈ। ਜਦਕਿ ਜ਼ਖਮੀ ਦੀ ਪਛਾਣ ਨਵਿੰਦਰਪਾਲ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਗੜ੍ਹੀ ਕੰਨੂਗਾਓ ਵਜੋਂ ਹੋਈ ਹੈ। ਦੋਨਾਂ ਨੌਜਵਾਨਾਂ 'ਤੇ ਰੰਜਿਸ਼ ਕਰਕੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
ਹੋਰ ਪੜ੍ਹੋ :ਖਾੜਕੂਵਾਦ ਤੋਂ ਬਾਅਦ ਲੁੱਟਾਂ-ਖੋਹਾਂ 'ਚ ਜੁਟਿਆ 65 ਸਾਲਾ ਖਤਰਨਾਕ ਅਪਰਾਧੀ, ਚਾਰ ਰਾਜਾਂ 'ਚ 70 ਕੇਸ
ਪੁਲਿਸ ਨੇ ਦੱਸਿਆ ਨਰਿੰਦਰ ਸਿੰਘ ਤੇ ਨਵਿੰਦਰਪਾਲ ਸਿੰਘ ਮੰਗਲਵਾਰ ਰਾਤ ਪ੍ਰਾਚੀਨ ਸ਼ਿਵ ਮੰਦਰ ਦੇ ਸਾਹਮਣੇ ਨਾਈ ਦੀ ਦੁਕਾਨ ਦੇ ਬਾਹਰ ਬੈਠੇ ਸਨ। ਰਾਤ ਕਰੀਬ 9:10 ਵਜੇ ਦੋ ਬਾਈਕ ਸਵਾਰ ਹਮਲਾਵਰ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਦੋਵਾਂ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ। ਸਿਰ ਵਿੱਚ ਗੋਲੀ ਲੱਗਣ ਕਾਰਨ ਨਰਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਗੋਲੀ ਛਾਤੀ ਨੂੰ ਛੂਹਣ ਕਾਰਨ ਨਵਿੰਦਰ ਪਾਲ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)