Jalandhar News: ਜਲੰਧਰ 'ਚ ਮੰਗਲਵਾਰ ਸਵੇਰੇ ਕਰੀਬ 7 ਵਜੇ ਕੁਝ ਬਦਮਾਸ਼ਾਂ ਨੇ ਘਰ 'ਚ ਦਾਖਲ ਹੋ ਕੇ ਇੱਕ ਪਰਿਵਾਰ ਦੇ ਮੈਂਬਰਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਇੱਕ ਵਿਅਕਤੀ ਜ਼ਖਮੀ ਹੈ। ਜ਼ਖ਼ਮੀ ਦੀ ਪਛਾਣ ਔਰਤ ਦੇ ਪੁੱਤਰ ਦੀਪਕ ਵਜੋਂ ਹੋਈ ਹੈ।
ਮਾਮਲਾ ਮਹਿਤਪੁਰ ਇਲਾਕੇ ਦਾ ਹੈ। ਮਹਿਤਪੁਰ ਦੇ ਪਿੰਡ ਉਦੋਵਾਲ 'ਚ ਗੋਲੀਆਂ ਚਲਾ ਕੇ ਬਦਮਾਸ਼ ਫਰਾਰ ਹੋ ਗਏ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਘਰ ਦੇ ਬਾਹਰ ਇਕੱਠੇ ਹੋ ਗਏ ਅਤੇ ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਔਰਤ ਅਤੇ ਦੀਪਕ ਨਾਂ ਦਾ ਵਿਅਕਤੀ ਖੂਨ ਨਾਲ ਲੱਥਪੱਥ ਪਏ ਸਨ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਸਰਕਾਰੀ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।
ਹਮਲੇ 'ਚ ਦੀਪਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਕੌਣ ਸਨ ਅਤੇ ਉਨ੍ਹਾਂ ਨੇ ਹਮਲਾ ਕਿਉਂ ਕੀਤਾ। ਫਿਲਹਾਲ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਮਲਾਵਰ ਮੀਟਰ ਰੀਡਰ ਬਣਾ ਕੇ ਘਰ ਅੰਦਰ ਦਾਖਲ ਹੋਇਆ। ਉਸ ਨੇ ਘਰ ਦਾ ਗੇਟ ਖੜਕਾਇਆ ਤਾਂ ਦੀਪਕ ਦੀ ਮਾਂ ਬਾਹਰ ਆਈ। ਹਮਲਾਵਰ ਨੇ ਦੱਸਿਆ ਕਿ ਬਿਜਲੀ ਮੀਟਰ ਦੀ ਰੀਡਿੰਗ ਲੈਣ ਆਏ ਨੇ।ਇਸ 'ਤੇ ਦੀਪਕ ਦੀ ਮਾਂ ਨੇ ਗੇਟ ਖੋਲ੍ਹ ਦਿੱਤਾ। ਇਸ ਤੋਂ ਬਾਅਦ ਹਮਲਾਵਰ ਨੂੰ ਘਰ ਦੇ ਅੰਦਰ ਆਉਣ ਲਈ ਕਿਹਾ।
ਹਮਲਾਵਰ ਨੇ ਘਰ ਦੇ ਅੰਦਰ ਦਾਖਲ ਹੁੰਦੇ ਹੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪਹਿਲਾਂ ਉਸ ਨੇ ਔਰਤ ਨੂੰ ਗੋਲੀ ਮਾਰ ਦਿੱਤੀ। ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਦੀਪਕ ਜਦੋਂ ਆਇਆ ਤਾਂ ਬਦਮਾਸ਼ਾਂ ਨੇ ਉਸ 'ਤੇ ਵੀ ਗੋਲੀ ਚਲਾ ਦਿੱਤੀ। ਇਸ ਵਿੱਚ ਦੀਪਕ ਨੇ ਆਪਣਾ ਬਚਾਅ ਕੀਤਾ ਪਰ ਫਿਰ ਵੀ ਗੋਲੀ ਲੱਗ ਗਈ। ਗੋਲੀਆਂ ਚਲਾਉਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।