ਜਲੰਧਰ 'ਚ ਯਾਤਰੀਆਂ ਦਾ ਹੰਗਾਮਾ, ਬੱਸ ਦੇ ਸ਼ੀਸ਼ੀਆਂ ਦੀ ਕੀਤੀ ਭੰਨਤੋੜ, ਮੱਚ ਗਈ ਹਫੜਾ-ਦਫੜੀ
Punjab News: ਜਲੰਧਰ ਦੇ ਪਠਾਨਕੋਟ ਚੌਕ ਨੇੜੇ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਜੰਮੂ ਤੋਂ ਦਿੱਲੀ ਜਾ ਰਹੀ ਇੱਕ ਟੂਰਿਸਟ ਬੱਸ ਅਚਾਨਕ ਸੜਕ ਦੇ ਵਿਚਕਾਰ ਖਰਾਬ ਹੋ ਗਈ।

Punjab News: ਜਲੰਧਰ ਦੇ ਪਠਾਨਕੋਟ ਚੌਕ ਨੇੜੇ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਜੰਮੂ ਤੋਂ ਦਿੱਲੀ ਜਾ ਰਹੀ ਇੱਕ ਟੂਰਿਸਟ ਬੱਸ ਅਚਾਨਕ ਸੜਕ ਦੇ ਵਿਚਕਾਰ ਖਰਾਬ ਹੋ ਗਈ। ਬੱਸ ਦੇ ਅਚਾਨਕ ਰੁਕਣ ਤੋਂ ਗੁੱਸੇ ਵਿੱਚ ਆਏ ਯਾਤਰੀਆਂ ਨੇ ਹੰਗਾਮਾ ਕੀਤਾ, ਬੱਸ ਦੀ ਭੰਨਤੋੜ ਕੀਤੀ ਅਤੇ ਡਰਾਈਵਰ 'ਤੇ ਵੀ ਹਮਲਾ ਕੀਤਾ। ਘਟਨਾ ਕਰਕੇ ਆਵਾਜਾਈ ਵਿੱਚ ਵੀ ਰੁਕਾਵਟ ਆਈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ।
ਜਾਣਕਾਰੀ ਮੁਤਾਬਕ, ਜੰਮੂ ਤੋਂ ਦਿੱਲੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਟੂਰਿਸਟ ਬੱਸ ਜਦੋਂ ਜਲੰਧਰ ਦੇ ਪਠਾਨਕੋਟ ਚੌਕ ਦੇ ਨੇੜੇ ਪਹੁੰਚੀ ਤਾਂ ਬੱਸ ਦਾ ਐਕਸਲ ਟੁੱਟ ਗਿਆ। ਇਸ ਕਰਕੇ ਬੱਸ ਨੂੰ ਸੜਕ ਵਿੱਚ ਅਚਾਨਕ ਰੁਕਣਾ ਪਿਆ। ਜਿਵੇਂ ਹੀ ਬੱਸ ਰੁਕੀ ਯਾਤਰੀਆਂ ਵਿੱਚ ਗੁੱਸਾ ਫੈਲ ਗਿਆ ਅਤੇ ਮਾਹੌਲ ਜਲਦੀ ਹੀ ਤਣਾਅਪੂਰਨ ਹੋ ਗਿਆ।
ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦੇ ਅਚਾਨਕ ਰੁਕਣ ਨਾਲ ਯਾਤਰੀ ਭੜਕ ਗਏ। ਉਨ੍ਹਾਂ ਵਿੱਚੋਂ ਕੁਝ ਨੇ ਬੱਸ ਦੀਆਂ ਖਿੜਕੀਆਂ ਤੋੜਨੀਆਂ, ਡਰਾਈਵਰ ਨਾਲ ਹੱਥੋਪਾਈ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸੜਕ 'ਤੇ ਹਫੜਾ-ਦਫੜੀ ਮੱਚ ਗਈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪਿਆ।
ਪੁਲਿਸ ਟੀਮ ਮੌਕੇ 'ਤੇ ਪਹੁੰਚੀ
ਘਟਨਾ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਇੱਕ PCR ਟੀਮ ਪਹੁੰਚੀ। ਪੁਲਿਸ ਨੇ ਸਥਿਤੀ ਨੂੰ ਕਾਬੂ ਵਿੱਚ ਲਿਆ, ਦੋਵਾਂ ਧਿਰਾਂ ਨੂੰ ਸ਼ਾਂਤ ਕੀਤਾ ਅਤੇ ਭੀੜ ਨੂੰ ਆਸੇ-ਪਾਸੇ ਕੀਤਾ। ਸਾਵਧਾਨੀ ਦੇ ਤੌਰ 'ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਬੱਸ ਡਰਾਈਵਰ ਨੂੰ ਸੁਰੱਖਿਅਤ ਥਾਂ 'ਤੇ ਲਿਜਾਇਆ ਗਿਆ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੱਸ ਦੀ ਭੰਨਤੋੜ ਕਰਨ ਵਾਲੇ ਅਤੇ ਡਰਾਈਵਰ 'ਤੇ ਹਮਲਾ ਕਰਨ ਵਾਲੇ ਯਾਤਰੀਆਂ ਦੀ ਪਛਾਣ ਕੀਤੀ ਜਾ ਰ 8ਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ, ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਥਿਤੀ ਇਸ ਸਮੇਂ ਕਾਬੂ ਹੇਠ ਹੈ, ਅਤੇ ਆਵਾਜਾਈ ਆਮ ਵਾਂਗ ਬਹਾਲ ਕਰ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















