Jalandhar News : ਜਲੰਧਰ ਦੇ ਤਹਿਸੀਲ ਕੰਪਲੈਕਸ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਪਟਵਾਰੀ ਅਤੇ ਉਸਦੇ ਸਾਥੀ ਨੂੰ ਕਥਿਤ ਤੌਰ 'ਤੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ 'ਤੇ ਜ਼ਮੀਨ ਦਾ ਇੰਤਕਾਲ (Mutation) ਦਰਜ ਕਰਨ ਦੇ ਬਦਲੇ 3 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦਾ ਆਰੋਪ ਹੈ।

Continues below advertisement

ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਦੀ ਪਛਾਣ ਵਿਸ਼ਵਜੀਤ ਅਤੇ ਉਸਦੇ ਸਾਥੀ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਵਿਨੋਦ ਕੁਮਾਰ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੀ ਜ਼ਮੀਨ ਦੇ ਇੰਤਕਾਲ ਦੀ ਪ੍ਰਕਿਰਿਆ ਪੂਰੀ ਕਰਨ ਲਈ ਉਸ ਤੋਂ 3 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾ ਬਣਾਈ ਅਤੇ ਤਹਿਸੀਲ ਕੰਪਲੈਕਸ ਵਿੱਚ ਜਾਲ ਵਿਛਾਇਆ। ਜਿਵੇਂ ਹੀ ਸ਼ਿਕਾਇਤਕਰਤਾ ਨੇ ਕਥਿਤ ਤੌਰ 'ਤੇ ਰਿਸ਼ਵਤ ਦੀ ਰਕਮ ਪਟਵਾਰੀ ਅਤੇ ਉਸਦੇ ਸਾਥੀ ਨੂੰ ਦਿੱਤੀ, ਵਿਜੀਲੈਂਸ ਟੀਮ ਨੇ ਦੋ ਆਜ਼ਾਦ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਵਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ।

Continues below advertisement

ਹਾਲਾਂਕਿ, ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਕਾਰਵਾਈ ਤੋਂ ਬਾਅਦ ਵਿਜੀਲੈਂਸ ਇੰਸਪੈਕਟਰ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਏ। ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।