Jalandhar news: ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਜੈਪਾਲ ਭੁੱਲਰ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ ਹਨ। 






ਡੀਜੀਪੀ ਪੰਜਾਬ ਨੇ ਟਵੀਟ ਕਰਕੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਹੋਇਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੈਪਾਲ ਭੁੱਲਰ ਗੈਂਗ ਦੇ 1 ਸਾਥੀ ਨੂੰ ਗ੍ਰਿਫਤਾਰ ਕਰਕੇ 3 ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ ਹਨ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰੋਂ ਹੈਰੋਇਨ ਲਿਆ ਰਿਹਾ ਸੀ। ਦੋਸ਼ੀਆਂ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸਰਹੱਦ ਪਾਰੋਂ ਨਸ਼ੇ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Sri muktsar sahib: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ, 2 ਜ਼ਖ਼ਮੀ