Jalandhar News : ਜਲੰਧਰ ਦੇ ਲਤੀਫਪੁਰਾ ਨੇੜੇ 3 ਨੌਜਵਾਨ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾ ਕੇ ਹੁਲੜਵਾਜੀ ਕਰ ਰਹੇ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਇਹ ਦੇਖ ਕੇ ਮਾਹੌਲ ਗਰਮ ਹੋ ਗਿਆ ਅਤੇ ਨੌਜਵਾਨਾਂ ਨੇ ਪੁਲਿਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। 


 

ਜਦੋਂ ਪੁਲੀਸ ਉਨ੍ਹਾਂ ਨੂੰ ਥਾਣੇ ਲਿਜਾਣ ਲਈ ਕਾਰ ਦੇ ਅੰਦਰ ਬਿਠਾ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ। ਇਸ ਸਬੰਧੀ ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਤਿੰਨੋਂ ਲੜਕਿਆਂ ਨੂੰ ਰਾਊਂਡਅਪ ਕਰਕੇ ਜਾਂਚ ਲਈ ਥਾਣੇ ਲਿਜਾਇਆ ਗਿਆ ਹੈ।

 


 

 ਇਸ ਤੋਂ ਪਹਿਲਾਂ ਵੀ ਟਰੈਫਿਕ ਪੁਲਿਸ ਨੇ ਇਸ ਮੁਹਿੰਮ ਤਹਿਤ ਬੁਲੇਟ ਨਾਲ ਪਟਾਕੇ ਮਾਰਨੇ, ਬੱਸਾਂ 'ਤੇ ਪ੍ਰੈਸ਼ਰ ਹਾਰਨ ਮਾਰਨ ਵਾਲਿਆਂ ਅਤੇ ਗੱਡੀਆਂ 'ਤੇ ਬਲੈਕ ਫਿਲਮਾਂ ਲਾਉਣ ਵਾਲਿਆਂ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਮੌਕੇ 'ਤੇ ਹੀ ਚਲਾਨ ਕੱਟੇ ਸਨ ਅਤੇ ਨਾਲ ਹੀ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਭਵਿੱਖ 'ਚ ਅਜਿਹਾ ਨਾ ਕਰਨ। 


 ਉਨ੍ਹਾਂ ਕਿਹਾ ਕਿ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ ਅਜਿਹਾ ਕਰਨ ਨਾਲ ਸੜਕ 'ਤੇ ਹੋਣ ਵਾਲੇ ਹਾਦਸਿਆਂ ਵਿੱਚ ਠੱਲ੍ਹ ਪਏਗੀ, ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਉਹਨਾਂ ਦੇ ਚਲਾਨ ਕੀਤੇ ਜਾਣਗੇ ।


 ਦੱਸ ਦੇਈਏ ਕਿ ਕੁੱਝ ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲ ਦੇ ਸਾਇਲੈਂਸਰ ਨੂੰ ਖੁੱਲ੍ਹੇਆਮ ਛੱਡ ਕੇ ਉਸ 'ਤੇ ਪਟਾਕੇ ਚਲਾਉਣ ਵਾਲਾ ਇਕ ਯੰਤਰ ਲਵਾ ਲੈਂਦੇ ਹਨ। ਇਸ ਨੂੰ ਲਾਉਣ ਨਾਲ ਉਹ ਸੜਕ 'ਤੇ ਅਚਨਚੇਤ ਹੀ ਪਟਾਕੇ ਛੱਡਦੇ ਹਨ, ਜਿਸ ਦੇ ਨਾਲ ਲੋਕ ਕਾਫ਼ੀ ਦਹਿਸ਼ਤ 'ਚ ਆ ਜਾਂਦੇ ਸਨ ਤੇ ਕਈ ਲੋਕ ਤਾਂ ਇਸ ਕਾਰਣ ਦੁਰਘਟਨਾਗ੍ਰਸਤ ਵੀ ਹੋ ਚੁੱਕੇ ਹਨ।



 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।