Crime News: ਪੰਜਾਬ ਪੁਲਿਸ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਤਹਿਤ ਜਲੰਧਰ ਜ਼ਿਲ੍ਹੇ ਦੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੂਰੀਆ ਗੈਂਗ ਦੇ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ।


ਪੰਜਾਬ ਦੇ ਡੀਜੀਪੀ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ "ਰਾਜਦੀਪ ਕਤਲ ਕਾਂਡ" ਵਿੱਚ 2 ਦੋਸ਼ੀ ਗ੍ਰਿਫਤਾਰ ਕੀਤੇ ਗਏ ਸਨ। 3 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਪੰਜਾਬ ਪੁਲਿਸ  ਸੰਗਠਿਤ ਅਪਰਾਧ ਦੇ ਖ਼ਾਤਮੇ ਤੇ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ






ਜ਼ਿਕਰ ਕਰ ਦਈਏ ਕਿ ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗਏ ਬਦਮਾਸ਼ਾਂ ਵਿੱਚੋਂ ਦੋ ਅੰਮ੍ਰਿਤਸਰ ਦੇ ਰਾਜਦੀਪ ਕਤਲਕਾਂਡ ਨਾਲ ਜੁੜੇ ਹੋਏ ਹਨ। ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਨੇ ਵਿਰੋਧੀ ਗੈਂਗ ਉੱਤੇ ਹਮਲਾ ਕਰਨ ਲਈ ਹਥਿਆਰ ਖ਼ਰੀਦੇ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :