Jalandhar News: ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਿਛਲੇ 9 ਮਹੀਨਿਆਂ ਤੋਂ ਭਗੌੜਾ ਸੀ। ਇਸ ਦੇ ਨਾਲ ਹੀ ਇਹ ਗਿਰੋਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਨੇ ਇਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5 ਪਿਸਤੌਲਾਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਨਵੀਨ ਸੈਣੀ ਵਿਰੁੱਧ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Channi: AAP ਲੀਡਰਾਂ ਦੀ ਸ਼ਹਿ ਹੇਠ ਸ਼ਰੇਆਮ ਵਿੱਕ ਰਿਹਾ ਨਸ਼ਾ, ਫਿਲੌਰ ਪਹੁੰਚੇ ਚਰਨਜੀਤ ਚੰਨੀ ਦੇ ਵੱਡੇ ਖੁਲਾਸੇ