(Source: ECI/ABP News)
Jalandhar News: ਜਲੰਧਰ ਪੁਲਿਸ ਨੇ 566 ਕਿਲੋ ਭੁੱਕੀ ਕੀਤੀ ਤਬਾਹ, 219 ਕੇਸਾਂ 'ਚ ਫੜਿਆ ਨਸ਼ਾ ਨਸ਼ਟ
ਜਲੰਧਰ ਦਿਹਾਤੀ ਪੁਲਿਸ ਨੇ ਐੱਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਹੈ ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਥਾਣਿਆ ਵਿੱਚ ਐਨਡੀਪੀਐਸ ਐਕਟ ਤਹਿਤ 219 ਕੇਸ ਦਰਜ ਹੋਏ ਸਨ।
![Jalandhar News: ਜਲੰਧਰ ਪੁਲਿਸ ਨੇ 566 ਕਿਲੋ ਭੁੱਕੀ ਕੀਤੀ ਤਬਾਹ, 219 ਕੇਸਾਂ 'ਚ ਫੜਿਆ ਨਸ਼ਾ ਨਸ਼ਟ Jalandhar police destroyed 566 kg of poppies drugs seized in 219 cases destroyed Jalandhar News: ਜਲੰਧਰ ਪੁਲਿਸ ਨੇ 566 ਕਿਲੋ ਭੁੱਕੀ ਕੀਤੀ ਤਬਾਹ, 219 ਕੇਸਾਂ 'ਚ ਫੜਿਆ ਨਸ਼ਾ ਨਸ਼ਟ](https://feeds.abplive.com/onecms/images/uploaded-images/2022/11/13/b89181bc1dd450fe9ede188dffc6a362166831668259057_original.jpg?impolicy=abp_cdn&imwidth=1200&height=675)
Jalandhar News: ਜਲੰਧਰ ਦਿਹਾਤੀ ਪੁਲਿਸ ਨੇ ਐੱਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਹੈ। ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਥਾਣਿਆ ਵਿੱਚ ਐਨਡੀਪੀਐਸ ਐਕਟ ਤਹਿਤ 219 ਕੇਸ ਦਰਜ ਹੋਏ ਸਨ। ਇਨ੍ਹਾਂ ਕੇਸਾਂ ਵਿੱਚ ਫੜੇ ਗਏ ਤੇ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਗਰੀਨ ਪਲਾਂਟ ਐਨਰਜੀ ਪ੍ਰਾਈਵੇਟ ਲਿਮਟਿਡ, ਬੀਰ ਪਿੰਡ ਨਕੋਦਰ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ ਡੋਡੇ ਚੂਰਾ ਪੋਸਤ 566 ਕਿੱਲੋ , ਨਸ਼ੀਲਾ ਪਾਊਡਰ 10.7 ਕਿੱਲੋ, ਹੈਰੋਇਨ 4.7 ਕਿਲੋ, ਨਸ਼ੀਲੇ ਟੀਕੇ ਤੇ ਗੋਲੀਆਂ 13,56,577 ਤੇ 1836 ਨਸ਼ੀਲੇ ਕੈਪਸ਼ੂਲ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਡਰੱਗ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ ਸਵਰਨਦੀਪ ਸਿੰਘ, ਐਸਪੀ (ਜਾਂਚ) ਸਰਬਜੀਤ ਸਿੰਘ ਬਾਹੀਆਂ (ਮੈਂਬਰ) ਅਤੇ ਡੀਐਸਪੀ (ਡੀ) ਜਸਵਿੰਦਰ ਸਿੰਘ ਚਾਹਲ ਤੇ ਡੀਐਸਪੀ ਨਕੋਦਰ ਹਰਜਿੰਦਰ ਸਿੰਘ ਹਾਜ਼ਰ ਸਨ।
3 ਗ੍ਰਾਮ ਹੈਰੋਇਨ ਅਤੇ 60 ਨਸ਼ੀਲੀਆਂ ਗੋਲੀਆਂ ਬਰਾਮਦ
ਥਾਣਾ ਲਾਂਬੜਾ ਦੀ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਨੂੰ ਕਾਬੂ ਕਰ ਉਸ ਪਾਸੋਂ 3 ਗ੍ਰਾਮ ਹੈਰੋਇਨ ਅਤੇ 60 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ।
ਥਾਣਾ ਮੁਖੀ ਇੰਸਪੈਕਟਰ ਅਮਨ ਸੈਣੀ ਨੇ ਦੱਸਿਆ ਕਿ ਲਾਂਬੜਾ ਪੁਲਿਸ ਵੱਲੋਂ ਚਿੱਟੀ ਮੋੜ ਨਜ਼ਦੀਕ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਅੱਗੇ ਪੁਲਿਸ ਦਾ ਨਾਕਾ ਲੱਗਿਆ ਦੇਖ ਮੋਟਰਸਾਈਕਲ ਚਾਲਕ ਅਚਾਨਕ ਘਬਰਾਹਟ ਵਿੱਚ ਪਿੱਛੇ ਮੁੜਨ ਲੱਗਾ ਤਾਂ ਸ਼ੱਕ ਪੈਣ 'ਤੇ ਪੁਲਿਸ ਮੁਲਾਜ਼ਮਾਂ ਵੱਲੋਂ ਮੋਟਰਸਾਈਕਲ ਚਾਲਕ ਨੂੰ ਕਾਬੂ ਕਰ ਉਸ ਦੀ ਤਲਾਸ਼ੀ ਦÏਰਾਨ ਉਸ ਪਾਸੋਂ ਤਿੰਨ ਗ੍ਰਾਮ ਹੈਰੋਇੰਨ ਤੇ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)