Amritpal Singh Arrest Operation: ਅੰਮ੍ਰਿਤਪਾਲ ਸਿੰਘ ਵੱਲੋਂ ਵਰਤਿਆ ਗਿਆ ਮੋਟਰਸਾਈਕਲ ਥਾਣਾ ਬਿਲਗਾ ਤੋਂ ਬਰਾਮਦ ਕੀਤਾ ਗਿਆ ਹੈ। ਇਹ ਬਰਾਮਦਗੀ ਬੀਤੀ ਰਾਤ ਹੋਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਅੰਮ੍ਰਿਤਪਾਲ ਨੇ ਮੋਟਰਸਾਈਕਲ ਛੱਡਣ ਤੋਂ ਬਾਅਦ ਕਿਸ ਵਾਹਨ ਦੀ ਵਰਤੋਂ ਕੀਤੀ ਸੀ। ਐਸਐਸਪੀ ਸਵਰਨਦੀਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਲੰਧਰ ਦੇ ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਹ ਬਾਈਕ ਬਰਾਮਦ ਕਰ ਲਈ ਹੈ ਜਿਸ ਰਾਹੀਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਫ਼ਰਾਰ ਹੋ ਗਿਆ ਸੀ।
ਭਗੌੜੇ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਪੰਜਾਬ ਪੁਲਿਸ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਸਥਿਤ ਉਸਦੇ ਘਰ ਪਹੁੰਚੀ ਹੈ। ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਅੰਮ੍ਰਿਤਸਰ ਪੁਲਿਸ ਦੀ ਤਰਫੋਂ ਕਿਹਾ ਗਿਆ ਹੈ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੋਨੀ ਅਜਨਾਲਾ ਨਾਮ ਦੇ ਵਿਅਕਤੀ ਖਿਲਾਫ ਸੋਸ਼ਲ ਮੀਡੀਆ 'ਤੇ ਨਫਰਤ ਭਰੇ ਮੈਸੇਜ ਪੋਸਟ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਅੱਜ ਪੰਜਵੇਂ ਦਿਨ ਵੀ ਪੰਜਾਬ ਪੁਲਿਸ ਦੀਆਂ ਟੀਮਾਂ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਅੰਮ੍ਰਿਤਪਾਲ ਲਗਾਤਾਰ ਆਪਣਾ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਰਿਹਾ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਵੀ ਸ਼ਿਕੰਜਾ ਕੱਸ ਰਹੀ ਹੈ। ਹੁਣ ਤੱਕ 154 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ 12 ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ 'ਚੋਂ 2 ਰਾਈਫਲਾਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਰੇਡ ਕਰਨ ਗਈ ਪੁਲਿਸ 'ਤੇ ਇੱਟਾਂ -ਰੋੜਿਆ ਨਾਲ ਹਮਲਾ , ਪੁਲਿਸ ਦੀਆਂ ਗੱਡੀਆਂ ਦੀ ਵੀ ਕੀਤੀ ਭੰਨਤੋੜ
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਪੁਲਿਸ ਨੂੰ ਚਕਮਾ ਦੇ ਕੇ ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਇਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿੱਚ ਬਰੀਜਾ ਕਾਰ ਖੜੀ ਕੀਤੀ ਸੀ। ਇਸ ਦੌਰਾਨ ਉਸ ਦੇ ਨਾਲ ਤਿੰਨ-ਚਾਰ ਵਿਅਕਤੀ ਵੀ ਸਨ। ਦੋ ਮੋਟਰਸਾਈਕਲ ਵੀ ਸਨ। ਗੁਲਾਬੀ ਪੱਗ 'ਚ ਅੰਮ੍ਰਿਤਪਾਲ ਸਿੰਘ ਦਾ ਬਦਲਿਆ ਲੁੱਕ ਦੇਖਣ ਨੂੰ ਮਿਲਿਆ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਬਦਲੇ ਹੋਏ ਲੁੱਕ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ 'ਚ ਅੰਮ੍ਰਿਤਪਾਲ ਪੈਂਟ-ਸ਼ਰਟ ਪਹਿਨੀ ਅਤੇ ਸਿਰ 'ਤੇ ਗੁਲਾਬੀ ਰੰਗ ਦੀ ਪੱਗ ਬੰਨ੍ਹੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ
ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਉਹ ਬਦਲੇ ਹੋਏ ਕੱਪੜਿਆਂ ਵਿੱਚ ਤਿੰਨ ਹੋਰ ਵਿਅਕਤੀਆਂ ਨਾਲ ਦੋ ਬਾਈਕ 'ਤੇ ਫ਼ਰਾਰ ਹੋ ਗਿਆ। ਜਿੱਥੇ 20 ਮਾਰਚ ਨੂੰ ਅੰਮ੍ਰਿਤਪਾਲ ਖਿਲਾਫ NSA ਲਗਾਇਆ ਗਿਆ ਸੀ। ਓਥੇ ਹੀ ਅਦਾਲਤ ਨੇ ਅੰਮ੍ਰਿਤਪਾਲ ਖਿਲਾਫ ਗੈਰ ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ, ਜਲਦੀ ਹੀ ਉਸ ਨੂੰ ਲੱਭ ਲਿਆ ਜਾਵੇਗਾ।