Jalandhar news: ਜਲੰਧਰ ਵਿੱਚ ਕਮਿਸ਼ਨਰ ਪੁਲਿਸ ਨੇ ਪ੍ਰੈਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਕਾਰ ਚੋਰੀ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਦਾ ਪਰਦਾਫਾਸ਼ ਕੀਤਾ ਹੈ।


ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਮਰਸਡੀਜ਼, BMW, ਸਵਿਫਟ ਡਿਜ਼ਾਇਰ, ਸਵਿਫਟ, acent  ਅਤੇ ਜ਼ੈਨ ਨਾਮਕ ਕੁੱਲ 6 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।


ਇਹ ਵੀ ਪੜ੍ਹੋ: Punjab News: CM ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਪਹਿਲਾਂ ਅਕਾਲੀਆਂ ਨੇ ਦਿੱਤੀ 'ਗਿੱਦੜਸਿੰਗੀ'


ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਹੋਇਆਂ ਏ.ਡੀ.ਸੀ.ਪੀ ਅਦਿੱਤਿਆ ਨੇ ਦੱਸਿਆ ਕਿ ਜਦੋਂ ਫੜੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਲੋਕ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਚੋਰੀ ਦੀਆਂ ਵਾਰਦਾਤਾਂ ਕਰਦੇ ਸਨ।


ਇੰਨਾ ਹੀ ਨਹੀਂ ਉਹ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਤੋਂ ਵੀ ਗੱਡੀਆਂ ਚੋਰੀ ਕਰਕੇ ਲਿਆਉਂਦੇ ਸਨ। ਇਸ ਤੋਂ ਬਾਅਦ ਸਾਡੀ ਟੀਮ ਨੇ ਕੁੱਲ 6 ਗੱਡੀਆਂ ਬਰਾਮਦ ਕੀਤੀਆਂ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਇਹ ਦੇਖਿਆ ਜਾ ਰਿਹਾ ਹੈ ਕਿ ਇਸ ਗਰੁੱਪ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਮਨਪ੍ਰੀਤ ਬਾਦਲ ਦੇ ਘਰ ਵਿਜੀਲੈਂਸ ਦੀ ਰੇਡ! ਸੀਐਮ ਮਾਨ ਬੋਲੇ...ਖੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ, ਹਮ ਇੰਤਜ਼ਾਰ ਕਰੇਂਗੇ...ਤੇ ਹੁਣ