ਪੜਚੋਲ ਕਰੋ

Jalandhar 'ਚ ਕੁੱਕਰ ਮਾਰ ਕੇ ਦੋਸਤ ਦਾ ਕੀਤਾ ਕਤਲ , ਸ਼ਰਾਬ ਪੀਂਦੇ ਸਮੇਂ ਪੈਸਿਆਂ ਦੇ ਲੈਣ -ਦੇਣ ਨੂੰ ਲੈ ਕੇ ਹੋਇਆ ਵਿਵਾਦ  

Jalandhar Roommate Murder : ਜਲੰਧਰ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥੋੜ੍ਹੇ ਜਿਹੇ ਪੈਸਿਆਂ ਦੇ ਵਿਵਾਦ ਵਿੱਚ ਇੱਕ ਦੋਸਤ ਨੇ ਆਪਣੇ ਹੀ ਰੂਮਮੇਟ ਅਤੇ ਕਰੀਬੀ ਸਾਥੀ ਦਾ ਕਤਲ ਕਰ ਦਿੱਤਾ।

Jalandhar Roommate Murder : ਜਲੰਧਰ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥੋੜ੍ਹੇ ਜਿਹੇ ਪੈਸਿਆਂ ਦੇ ਵਿਵਾਦ ਵਿੱਚ ਇੱਕ ਦੋਸਤ ਨੇ ਆਪਣੇ ਹੀ ਰੂਮਮੇਟ ਅਤੇ ਕਰੀਬੀ ਸਾਥੀ ਦਾ ਕਤਲ ਕਰ ਦਿੱਤਾ। ਇਹ ਘਟਨਾ ਸੰਤੋਖਪੁਰਾ ਦੇ ਸਰਾਭਾ ਨਗਰ ਇਲਾਕੇ ਦੀ ਹੈ।

ਜਾਣਕਾਰੀ ਮੁਤਾਬਕ ਸ਼ਰਾਬ ਦੇ ਨਸ਼ੇ ਵਿੱਚ ਦੋਸਤਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ ਹੋ ਗਈ। ਵੇਖਦੇ ਹੀ ਵੇਖਦੇ ਝਗੜਾ ਇੰਨਾ ਵੱਧ ਗਿਆ ਕਿ ਆਰੋਪੀ ਨੇ ਕੋਲ ਪਿਆ ਪ੍ਰੈਸ਼ਰ ਕੁੱਕਰ ਚੁੱਕ ਕੇ ਪੀੜਤ ਦੇ ਸਿਰ 'ਤੇ ਜ਼ੋਰਦਾਰ ਵਾਰ ਕਰ ਦਿੱਤਾ। ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਹਸਪਤਾਲ ਲੈ ਜਾਂਦੇ ਸਮੇਂ ਰਸਤੇ ਵਿੱਚ ਹੀ ਮੌਤ ਹੋ ਗਈ।

ਇੱਕੋ ਕਮਰੇ ਵਿੱਚ ਰਹਿੰਦੇ ਸਨ ਦੋਵੇਂ

ਮ੍ਰਿਤਕ ਦੀ ਪਹਿਚਾਣ ਪ੍ਰਦੀਪ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਫੈਜ਼ਾਬਾਦ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਸਰਾਭਾ ਨਗਰ ਵਿੱਚ ਰਹਿ ਰਿਹਾ ਸੀ। ਆਰੋਪੀ ਦੀ ਪਹਿਚਾਣ ਰਾਜੇਸ਼ ਵਜੋਂ ਹੋਈ ਹੈ , ਜੋ ਕਿ ਉਸੇ ਇਲਾਕੇ ਦਾ ਰਹਿਣ ਵਾਲਾ ਹੈ। ਦੋਵੇਂ ਨਾ ਸਿਰਫ਼ ਗੂੜ੍ਹੇ ਦੋਸਤ ਸਨ, ਸਗੋਂ ਇੱਕੋ ਫੈਕਟਰੀ ਵਿੱਚ ਕੰਮ ਵੀ ਕਰਦੇ ਸਨ। ਖਰਚਾ ਬਚਾਉਣ ਲਈ ਦੋਵਾਂ ਨੇ ਇੱਕੋ ਕਮਰਾ ਕਿਰਾਏ 'ਤੇ ਲਿਆ ਹੋਇਆ ਸੀ ਅਤੇ ਲੰਬੇ ਸਮੇਂ ਤੋਂ ਇਕੱਠੇ ਰਹਿ ਰਹੇ ਸਨ।

ਨਸ਼ੇ ਵਿੱਚ ਹੋਇਆ ਝਗੜਾ

ਘਟਨਾ ਵਾਲੀ ਰਾਤ ਦੋਵਾਂ ਨੇ ਇਕੱਠੇ ਬੈਠ ਕੇ ਸ਼ਰਾਬ ਪੀਤੀ ਸੀ। ਪੁਲਿਸ ਜਾਂਚ ਮੁਤਾਬਕ ਨਸ਼ੇ ਦੀ ਹਾਲਤ ਵਿੱਚ ਪੁਰਾਣੇ ਪੈਸਿਆਂ ਦੇ ਹਿਸਾਬ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਦੋਵੇਂ ਆਪਣਾ ਗੁੱਸਾ ਕਾਬੂ ਨਾ ਕਰ ਸਕੇ ਅਤੇ ਮਾਮਲਾ ਹਿੰਸਕ ਰੂਪ ਧਾਰ ਗਿਆ। ਗੁੱਸੇ ਵਿੱਚ ਆ ਕੇ ਰਾਜੇਸ਼ ਨੇ ਕਮਰੇ ਵਿੱਚ ਪਿਆ ਕੁੱਕਰ ਚੁੱਕ ਕੇ ਪ੍ਰਦੀਪ ਦੇ ਸਿਰ 'ਤੇ ਮਾਰ ਦਿੱਤਾ। ਵਾਰ ਇੰਨਾ ਜ਼ੋਰਦਾਰ ਸੀ ਕਿ ਪ੍ਰਦੀਪ ਦੇ ਸਿਰ ਵਿੱਚੋਂ ਬਹੁਤ ਖੂਨ ਵਹਿਣ ਲੱਗ ਪਿਆ ਅਤੇ ਉਹ ਜ਼ਮੀਨ 'ਤੇ ਡਿੱਗ ਪਿਆ।

ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਘਟਨਾ ਦੀ ਸੂਚਨਾ ਮਿਲਦੇ ਹੀ PCR-16 ਦੇ ASI ਸਵਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਪ੍ਰਦੀਪ ਨੂੰ ਹਸਪਤਾਲ ਭੇਜਿਆ ਪਰ ਗੰਭੀਰ ਚੋਟਾਂ ਕਾਰਨ ਉਸਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਡਾਕਟਰਾਂ ਨੇ ਹਸਪਤਾਲ ਪਹੁੰਚਦੇ ਹੀ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਆਰੋਪੀ ਗ੍ਰਿਫ਼ਤਾਰ 

ਸਟੇਸ਼ਨ 8 ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਰਾਜੇਸ਼ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਿਰ ਕਿੰਨੇ ਪੈਸਿਆਂ ਦੇ ਵਿਵਾਦ ਕਾਰਨ ਇਹ ਖੌਫਨਾਕ ਕਤਲ ਹੋਇਆ।

Advertisement

ਟਾਪ ਹੈਡਲਾਈਨ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget