Punjab News: ਨਸ਼ਾ ਤਸਕਰ ਨੇ ਲਲਕਾਰੀ ਪੰਜਾਬ ਪੁਲਿਸ ! ਪਿੰਡ ‘ਚ ਗ੍ਰਿਫ਼ਤਾਰ ਕਰਨ ਗਏ ਤਾਂ ਕੀਤਾ ਹਮਲਾ, 4 ਮੁਲਾਜ਼ਮ ਜ਼ਖ਼ਮੀ, 8 ਔਰਤਾਂ ਸਮੇਤ 10 ਗ੍ਰਿਫਤਾਰ
ਇਸ ਘਟਨਾ 'ਚ ਚਾਰ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ। ਸਾਰਿਆਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੁਲਜ਼ਮ ਨੇ ਪੁਲਿਸ ਨੂੰ ਚੁਣੌਤੀ ਦਿੱਤੀ ਸੀ ਕਿ ਉਸ ਨੂੰ ਉਸ ਦੇ ਪਿੰਡ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ, ਇਸ ਲਈ ਪੁਲਿਸ ਨੇ ਉਸ ਖ਼ਿਲਾਫ਼ ਉਸਦੇ ਹੀ ਇਲਾਕੇ ਵਿੱਚ ਹੀ ਕਾਰਵਾਈ ਕੀਤੀ।
Punjab Police: ਜਲੰਧਰ 'ਚ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ 'ਤੇ ਬਦਨਾਮ ਨਸ਼ਾ ਤਸਕਰ ਵਿਜੇ ਮਸੀਹ ਤੇ ਉਸਦੇ ਸਾਥੀਆਂ ਨੇ ਹਮਲਾ ਕਰ ਦਿੱਤਾ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਉਕਤ ਤਸਕਰ ਖ਼ਿਲਾਫ਼ ਥਾਣਾ ਫਿਲੌਰ ਵਿੱਚ ਇੱਕ ਹੋਰ ਐਫਆਈਆਰ ਦਰਜ ਕਰ ਲਈ ਹੈ।
ਜਲੰਧਰ ਦਿਹਾਤ ਥਾਣਾ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਇਸ ਘਟਨਾ 'ਚ ਚਾਰ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ। ਸਾਰਿਆਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੁਲਜ਼ਮ ਨੇ ਪੁਲਿਸ ਨੂੰ ਚੁਣੌਤੀ ਦਿੱਤੀ ਸੀ ਕਿ ਉਸ ਨੂੰ ਉਸ ਦੇ ਪਿੰਡ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ, ਇਸ ਲਈ ਪੁਲਿਸ ਨੇ ਉਸ ਖ਼ਿਲਾਫ਼ ਉਸਦੇ ਹੀ ਇਲਾਕੇ ਵਿੱਚ ਹੀ ਕਾਰਵਾਈ ਕੀਤੀ।
ਐਸਐਸਪੀ ਖੱਖ ਨੇ ਦੱਸਿਆ ਕਿ ਪੁਲਿਸ ’ਤੇ ਹਮਲਾ ਕਰਨ ਵਾਲਿਆਂ ਵਿੱਚ 8 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ ਜਿਸ ਦੇ ਖਿਲਾਫ਼ ਕਤਲ ਦੀ ਕੋਸ਼ਿਸ਼, ਪੁਲਿਸ ਪਾਰਟੀ 'ਤੇ ਹਮਲਾ ਕਰਨ ਤੇ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਖੱਖ ਨੇ ਅੱਗੇ ਕਿਹਾ- ਦੋਸ਼ੀ ਵਿਜੇ ਮਸੀਹ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
ਜਿਸ ਵਿੱਚ ਮੁਲਜ਼ਮਾਂ ਖ਼ਿਲਾਫ਼ ਲੁਧਿਆਣਾ ਤੇ ਫਿਲੌਰ ਵਿੱਚ ਨਸ਼ਾ ਤਸਕਰੀ, ਕਤਲ ਦੀ ਕੋਸ਼ਿਸ਼, ਹਥਿਆਰ ਆਦਿ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਮੁਲਜ਼ਮਾਂ ਖ਼ਿਲਾਫ਼ ਅਜਿਹੇ ਕਰੀਬ 25 ਕੇਸ ਦਰਜ ਹਨ।
ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਫਿਲੌਰ ਦੇ ਪਿੰਡ ਉਚੀ ਘਾਟੀ ਦਾ ਰਹਿਣ ਵਾਲਾ ਵਿਜੇ ਮਸੀਹ ਨਾਮ ਦਾ ਤਸਕਰ ਇੱਕ ਪੁਰਾਣੇ ਕੇਸ ਵਿੱਚ ਲੋੜੀਂਦਾ ਸੀ। ਬੀਤੇ ਦਿਨ ਜਦੋਂ ਪੁਲੀਸ ਪਾਰਟੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਤਾਂ ਮੁਲਜ਼ਮ ਤੇ ਉਸ ਦੇ ਰਿਸ਼ਤੇਦਾਰਾਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ।
ਇਸ ਘਟਨਾ 'ਚ ਚਾਰ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀਆਂ ਨੇ ਮੁਲਜ਼ਮਾਂ ਦਾ ਪਿੱਛਾ ਨਹੀਂ ਛੱਡਿਆ ਤੇ ਬਹਾਦਰੀ ਨਾਲ ਮੁਲਜ਼ਮਾਂ ਦਾ ਟਾਕਰਾ ਕੀਤਾ ਤੇ ਤੁਰੰਤ ਬੈਕਅੱਪ ਬੁਲਾ ਲਿਆ ਗਿਆ। ਪੁਲਿਸ ਨੇ ਮੁਲਜ਼ਮ ਤਸਕਰ ਵਿਜੇ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ। ਹਾਲਾਂਕਿ ਬਾਅਦ 'ਚ ਥਾਣੇ ਦੇ ਬਾਹਰ ਵੀ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ ਗਈ।