ਪੜਚੋਲ ਕਰੋ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਜਲੰਧਰ ਪੁਲਿਸ ਨੇ ਦਰਜ ਕੀਤਾ ਮਾਮਲਾ
Jalandhar News: ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਲੰਧਰ ਦਿਹਾਤੀ
Jalandhar News: ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਰਾਮ ਰਹੀਮ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਵਾਪਿਸ ਬੀਤੇ ਦਿਨੀਂ ਸੁਨਾਰੀਆ ਜੇਲ੍ਹ ਪਹੁੰਚ ਗਏ ਹਨ। ਇਨ੍ਹਾਂ ਦਿਨਾਂ 'ਚ ਰਾਮ ਰਹੀਮ ਬਰਨਾਵਾ ਆਸ਼ਰਮ 'ਚ ਰਿਹਾ ਹੈ।
ਇਸ ਸਬੰਧੀ ਜਲੰਧਰ ਦਿਹਾਤੀ ਪੁਲਿਸ ਦੇ ਐਸਪੀਡੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਰਾਮ ਰਹੀਮ ਨੇ ਆਪਣੇ ਯੂਟਿਊਬ ਚੈਨਲ 'ਤੇ ਸ਼੍ਰੀ ਰਵਿਦਾਸ ਮਹਾਰਾਜ ਅਤੇ ਕਬੀਰ ਮਹਾਰਾਜ ਖਿਲਾਫ ਅਸ਼ਲੀਲ ਟਿੱਪਣੀਆਂ ਕੀਤੀਆਂ ਸਨ। ਇਸ ਸਬੰਧੀ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਮੁੱਢਲੀ ਜਾਂਚ ਤੋਂ ਬਾਅਦ 7-3-2023 ਨੂੰ ਰਾਮ ਰਹੀਮ ਵਿਰੁੱਧ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਰਾਮ ਰਹੀਮ ਨੇ ਇਨ੍ਹਾਂ 40 ਦਿਨਾਂ ਦੌਰਾਨ ਜੇਲ੍ਹ ਤੋਂ ਬਾਹਰ ਆਪਣੇ 2 ਗੀਤ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਨਸਿ਼ਆਂ ਵਿਰੁੱਧ ਜਾਗਰੂਕ ਕਰਦਾ ਦੇਸ਼ ਕੀ ਜਵਾਨੀ ਅਤੇ ਹਨ। ਜਿਨ੍ਹਾਂ ਨੂੰ ਕਈ ਲੱਖ ਵਾਰ ਯੂਟਿਊਬ ਉਪਰ ਵੇਖਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਰਾਮ ਰਹੀਮ ਨੇ ਹਨਪ੍ਰੀਤ ਨਾਲ ਕੇਕ ਕੱਟ ਕੇ ਉਸਦੇ ਇੰਸਟਾਗ੍ਰਾਮ ਉਪਰ ਇੱਕ ਮਿਲੀਅਨ ਫਾਲੋਅਰ ਹੋਣ ਦੀ ਖੁਸ਼ੀ ਵੀ ਮਨਾਈ ਸੀ।
ਇਹ ਵੀ ਪੜ੍ਹੋ : ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ
ਦੱਸ ਦੇਈਏ ਕਿ ਇਸ ਤੋਂ ਇਲਾਵਾ ਰਾਮ ਰਹੀਮ ਵੱਲੋਂ ਇਸ ਡੇਰਾ ਸਲਾਬਤਪੁਰਾ ਵਿਖੇ ਆਨਲਾਈਨ ਸਤਿਸੰਗ ਵੀ ਕੀਤਾ ਗਿਆ ਸੀ, ਜਿਸ ਦੌਰਾਨ ਇੱਕ ਵਿਵਾਦ ਵੀ ਖੜਾ ਹੋ ਗਿਆ ਸੀ। ਡੇਰਾ ਮੁਖੀ ਰਾਮ ਰਹੀਮ ਨੂੰ ਇਸ ਵਾਰ ਇਹ 40 ਦਿਨ ਦੀ ਪੈਰੋਲ ਹਰਿਆਣਾ ਸਰਕਾਰ ਦੇ ਜੇਲ੍ਹ ਵਿਭਾਗ ਨੇ 20 ਜਨਵਰੀ ਨੂੰ ਦਿੱਤੀ ਸੀ। ਰਾਮ ਰਹੀਮ ਦੇ ਪੁੱਜਣ ਤੋਂ ਪਹਿਲਾਂ ਜੇਲ੍ਹ ਦੇ ਆਸ ਪਾਸ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਚੌਕਸ ਕੀਤੇ ਹੋਏ ਸਨ। ਇਸਦੇ ਨਾਲ ਹੀ ਰਾਜਸਥਾਨ ਅਤੇ ਹਰਿਆਣਾ ਦੀਆਂ ਵੱਖ ਵੱਖ ਥਾਵਾਂ ਤੋਂ ਸ਼ਰਧਾਲੂ ਵੀ ਵੱਡੀ ਗਿਣਤੀ ਵਿੱਚ ਦਰਸ਼ਨਾਂ ਲਈ ਪੁੱਜੇ ਹੋਏ ਸਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਪੰਜਾਬ
ਸਿਹਤ
Advertisement