Jalandhar News : ਅੱਜ ਜਲੰਧਰ 'ਚ ਐਸ.ਐਸ.ਪੀ ਦੇਹਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਨਕੋਦਰ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਆਰੋਪੀ ਗੁਜਰਾਲ ਸਿੰਘ ਕਪੂਰਥਲਾ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ 3 ਮਾਮਲੇ ਦਰਜ ਹਨ। ਪੁਲਿਸ ਨੂੰ ਆਰੋਪੀ ਦਾ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਗਾ ਕੇ ਆਰੋਪੀ ਗੁਜਰਾਲ ਸਿੰਘ ਨੂੰ ਕਾਬੂ ਕੀਤਾ ਗਿਆ, ਇਸ ਦੌਰਾਨ ਆਰੋਪੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਲੱਤ 'ਤੇ ਸੱਟ ਲੱਗ ਗਈ ਅਤੇ ਫਿਲਹਾਲ ਉਹ ਹਸਪਤਾਲ 'ਚ ਦਾਖਲ ਹੈ।
ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਨਕੋਦਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਕਾਰ ਵਿੱਚ ਹੈਰੋਇਨ ਲੈ ਕੇ ਜਾ ਰਿਹਾ ਹੈ। ਜਿਸ ਮਗਰੋਂ ਪੁਲਿਸ ਨੇ ਵਿਸ਼ੇਸ਼ ਨਾਕਾ ਲਗਾ ਕੇ ਉਸਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 6 ਕਿੱਲੋ ਹੈਰੋਇਨ ਬਰਾਮਦ ਹੋਈ ਹੈ।
ਉਸ ਕੋਲੋਂ ਬਰਾਮਦ ਹੋਈ ਹੈਰੋਇਨ ਦੇ ਪੈਕੇਟ 'ਤੇ ਉਰਦੂ 'ਚ ਕੁਝ ਲਿਖਿਆ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਗਈ ਹੈ ਅਤੇ ਆਰੋਪੀ ਗੁਜਰਾਲ ਸਿੰਘ ,ਸਰਹਾਲੀ ਵਾਲੇ ਮਨੂੰ ਤੋਂ ਲਿਆਇਆ ਸੀ। ਇਹ ਹੈਰੋਇਨ ਉਸ ਨੇ ਕਿੱਥੇ ਵੇਚਣੀ ਸੀ, ਇਸ ਦੀ ਪੁੱਛਗਿੱਛ ਹੁਣ ਕੀਤੀ ਜਾਵੇਗੀ। ਫਿਲਹਾਲ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ, ਉਸ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮੋਗਾ 'ਚ ਸ਼ਰੇਆਮ ਗੋਲੀ ਮਾਰ ਕੇ ਸੁਨਿਆਰੇ ਦਾ ਕਤਲ, ਭੜਕਿਆ ਸੁਨਾਰ ਮੰਡਲ, ਪੰਜਾਬ 'ਚ ਦੁਕਾਨਾਂ ਕੀਤੀਆਂ ਬੰਦ
ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨਿਆਂ 'ਤੇ ਪੁਲਿਸ ਦਾ ਐਕਸ਼ਨ ! ਜ਼ਬਰਦਸਤੀ ਚੁਕਵਾਏ ਧਰਨੇ, ਹਿਰਾਸਤ 'ਚ ਲਏ ਕਿਸਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ