(Source: ECI/ABP News)
ਜਲੰਧਰ ਪੱਛਮੀ ਜਿਮਨੀ ਚੋਣ: ਬੁੱਧਵਾਰ ਨੂੰ ਤਿੰਨ ਨਾਜ਼ਦਗੀਆਂ ਦਾਖ਼ਲ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
![ਜਲੰਧਰ ਪੱਛਮੀ ਜਿਮਨੀ ਚੋਣ: ਬੁੱਧਵਾਰ ਨੂੰ ਤਿੰਨ ਨਾਜ਼ਦਗੀਆਂ ਦਾਖ਼ਲ Jalandhar West by Election Three nominations filed on Wednesday ਜਲੰਧਰ ਪੱਛਮੀ ਜਿਮਨੀ ਚੋਣ: ਬੁੱਧਵਾਰ ਨੂੰ ਤਿੰਨ ਨਾਜ਼ਦਗੀਆਂ ਦਾਖ਼ਲ](https://feeds.abplive.com/onecms/images/uploaded-images/2024/06/19/70f7af188a250f8fa557985c89cafa4a1718796006503995_original.jpg?impolicy=abp_cdn&imwidth=1200&height=675)
Jalandhar West by Election: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜਲੰਧਰ ਪੱਛਮੀ ਦੀ ਉਪ ਚੋਣ ਲਈ ਹੁਣ ਤੱਕ ਕੁੱਲ 3 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਵਿਧਾਨ ਸਭਾ ਹਲਕਾ 034-ਜਲੰਧਰ ਪੱਛਮੀ (ਅ.ਜ.) ਦੀ ਜਿਮਨੀ ਚੋਣ ਲਈ ਅੱਜ 3 ਨਾਮਜ਼ਦਗੀਆਂ ਦਾਖ਼ਲ ਹੋਈਆਂ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)