ਪਰਿਵਾਰ 'ਤੇ ਟੱਟਿਆ ਦੁੱਖਾਂ ਦਾ ਪਹਾੜ, ਪੰਜਾਬ ਦੇ ਨੌਜਵਾਨ ਦੀ ਇਟਲੀ 'ਚ ਮੌਤ
Jalandhar News: ਜਲੰਧਰ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 22 ਸਾਲਾ ਹਰਸ਼ ਗਿਰ ਦਾ ਪਰਿਵਾਰ ਜਲੰਧਰ ਦੇ ਆਦਮਪੁਰ ਦੇ ਮੁੱਖ ਬਾਜ਼ਾਰ ਵਿੱਚ ਰਹਿਣ ਵਾਲਾ ਸੀ।

Jalandhar News: ਜਲੰਧਰ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 22 ਸਾਲਾ ਹਰਸ਼ ਗਿਰ ਦਾ ਪਰਿਵਾਰ ਜਲੰਧਰ ਦੇ ਆਦਮਪੁਰ ਦੇ ਮੁੱਖ ਬਾਜ਼ਾਰ ਵਿੱਚ ਰਹਿਣ ਵਾਲਾ ਸੀ। ਇਸ ਦਾ ਪਰਿਵਾਰ ਪਿਛਲੇ ਦਸ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ।
ਕੱਲ੍ਹ ਹਰਸ਼ ਗਿਰ ਨੂੰ ਇਟਲੀ ਵਿੱਚ ਦਿਲ ਦਾ ਦੌਰਾ ਪਿਆ। ਪਰਿਵਾਰ ਹਰਸ਼ ਗਿਰ ਨੂੰ ਹਸਪਤਾਲ ਲੈ ਗਿਆ, ਪਰ ਜਦੋਂ ਤੱਕ ਉਹ ਉਸ ਨੂੰ ਲੈਕੇ ਹਸਪਤਾਲ ਪਹੁੰਚੇ, ਉਸ ਦੀ ਮੌਤ ਹੋ ਚੁੱਕੀ ਸੀ। ਹਰਸ਼ ਦੀ ਮੌਤ ਤੋਂ ਬਾਅਦ, ਪੂਰੇ ਪਰਿਵਾਰ ਅਤੇ ਜਲੰਧਰ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਟਲੀ ਵਿੱਚ ਪਰਿਵਾਰ ਦੇ ਹੋਰ ਮੈਂਬਰਾਂ ਵੱਲੋਂ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ਕਰ ਲਈਆਂ ਗਈਆਂ ਹਨ।
ਮ੍ਰਿਤਕ ਆਪਣੇ ਪਰਿਵਾਰ ਨਾਲ ਦਸ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ
ਮ੍ਰਿਤਕ ਆਦਮਪੁਰ ਦੇ ਸ੍ਰੀ ਦੇਵੀ ਮਾਤਾ ਮੰਦਿਰ (ਮੇਨ ਬਾਜ਼ਾਰ) ਦੇ ਮੁੱਖ ਪੁਜਾਰੀ ਮਹੰਤ ਨਰਿੰਦਰ ਗਿਰ ਦਾ ਭਤੀਜਾ ਸੀ। ਪੁਜਾਰੀ ਮਹੰਤ ਨਰਿੰਦਰ ਗਿਰ ਨੇ ਦੱਸਿਆ ਕਿ 22 ਸਾਲਾ ਹਰਸ਼ ਗਿਰ ਦੀ ਮੌਤ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਹੋਈ। ਮਿਲੀ ਜਾਣਕਾਰੀ ਅਨੁਸਾਰ ਹਰਸ਼ ਗਿਰ ਪਿਛਲੇ 10 ਸਾਲਾਂ ਤੋਂ ਇਟਲੀ ਦੇ ਫਲੋਰੈਂਸ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਹਰਸ਼ ਦਾ ਅੰਤਿਮ ਸੰਸਕਾਰ 2 ਅਪ੍ਰੈਲ ਨੂੰ ਇਟਲੀ ਵਿੱਚ ਹੀ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















