ਪੜਚੋਲ ਕਰੋ

ਦੋ ਮਹੀਨਿਆਂ ਤੋਂ ਦੁਬਈ 'ਚ ਰੁਲ ਰਹੀ ਸੀ 26 ਸਾਲਾ ਪੰਜਾਬੀ ਨੌਜਵਾਨ ਦੀ ਦੇਹ, ਹੁਣ ਪੁੱਜੀ ਵਤਨ, ਕੀ ਵਰਤਿਆ ਸੀ ਭਾਣਾ?

ਜਲੰਧਰ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਆਦਮਪੁਰ ਨੇੜਲੇ ਪਿੰਡ ਡਰੌਲੀ ਕਲਾਂ ਦੇ 26 ਸਾਲਾ ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

 ਜਲੰਧਰ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਆਦਮਪੁਰ ਨੇੜਲੇ ਪਿੰਡ ਡਰੌਲੀ ਕਲਾਂ ਦੇ 26 ਸਾਲਾ ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਹ ਸਿਰਫ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੀ ਹੋ ਸਕਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਤਿੰਨ ਸਾਲ ਪਹਿਲਾਂ ਦੁਬਈ ਆਇਆ ਸੀ। ਬੀਤੀ 25 ਅਪ੍ਰੈਲ ਨੂੰ ਗ਼ੁਸਲਖ਼ਾਨੇ ਵਿੱਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੋ ਮਹੀਨੇ ਦੀ ਖੱਜਲਖੁਆਰੀ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਕੇ ਗੁਰਦੀਪ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।
       
ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਰਿਸ਼ਤੇਦਾਰਾਂ ਰਾਜ ਰੁਮਾਰ, ਸਤੀਸ਼ ਕੁਮਾਰ, ਕਮਲ ਕੁਮਾਰ ਤੇ ਲਖਵਿੰਦਰ ਕੁਮਾਰ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਗੁਰਦੀਪ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਦੁਬਈ ਗਿਆ ਸੀ ਕਿ ਅਚਾਨਕ ਬੀਤੀ 25 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ ਪਰ ਮ੍ਰਿਤਕ ਦੀ ਲਾਸ਼ ਵਾਪਸ ਭਾਰਤ ਮੰਗਵਾਉਣ ਵਾਸਤੇ ਪਰਿਵਾਰ ਦੋ ਮਹੀਨੇ ਤੱਕ ਖੱਜਲ਼ ਖੁਆਰ ਹੁੰਦਾ ਰਿਹਾ। ਇਸ ਉਪਰੰਤ ਪਰਿਵਾਰ ਨੇ ਡਾ. ਐਸ. ਪੀ. ਸਿੰਘ ਓਬਰਾਏ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਇਹ ਸੰਭਵ ਬਣਾਇਆ।ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਗੁਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
   
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget