Jalandhar Bypoll: ਸਰਕਾਰ ਨੂੰ ਵਖਤ ਪਾਉਣਗੇ ਬਲਕੌਰ ਸਿੰਘ ! ਪੁੱਤ ਦੇ ਇਨਸਾਫ਼ ਲਈ ਜਲੰਧਰ 'ਚ ਕੱਢਣਗੇ ਇਨਸਾਫ਼ ਮਾਰਚ, ਜਾਣੋ ਰੂਟ
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਬਲਕੌਰ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਹੋਣੀ ਹੈ ਅਤੇ ਸਰਕਾਰ ਤੁਹਾਡੇ ਬੂਹੇ ’ਤੇ ਹੈ।
Sidhu Moose wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਣਗੇ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬਾੜਾ ਪਿੰਡ ਤੋਂ ਹੋਵੇਗੀ। ਇਹ ਸ਼ਨੀਵਾਰ ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ।
ਲੋਕਾਂ ਨੂੰ ਵੱਧ-ਵੱਧ ਤੋਂ ਸ਼ਾਮਲ ਹੋਣ ਦੀ ਅਪੀਲ
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਬਲਕੌਰ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਹੋਣੀ ਹੈ ਅਤੇ ਸਰਕਾਰ ਤੁਹਾਡੇ ਬੂਹੇ ’ਤੇ ਹੈ। ਉਨ੍ਹਾਂ ਇਸ ਦਾ ਰੂਟ ਵੀ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਇਨਸਾਫ਼ ਮਾਰਚ ਨਾਲ ਵਧ ਸਕਦੀ ਹੈ ਆਮ ਆਦਮੀ ਪਾਰਟੀ ਦੀ ਦਿੱਕਤ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਮੁਸੀਬਤ ਵਧ ਗਈ ਹੈ ਕਿਉਂਕਿ ਮੂਸੇਵਾਲਾ ਦੇ ਕਤਲ ਨੂੰ ਸੰਗਰੂਰ ਉਪ ਚੋਣ 'ਚ 'ਆਪ' ਦੀ ਹਾਰ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਇਸ ਕਤਲ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਸੰਗਰੂਰ ਜ਼ਿਮਨੀ ਚੋਣ ਦੌਰਾਨ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੇਣ ਅਤੇ ਉਸ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਵਿੱਚ ਗੁੱਸਾ ਸੀ ਕਿਉਂਕਿ ਸਰਕਾਰ ਵੱਲੋਂ ਸੁਰੱਖਿਆ ਘਟਾਉਂਦੇ ਹੀ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।
ਵਿਧਾਨ ਸਭਾ ਦੇ ਬਾਹਰ ਵੀ ਲਾਇਆ ਸੀ ਧਰਨਾ
ਬਲਕੌਰ ਸਿੰਘ ਨੇ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਹੈ। ਇਹ ਮਾਮਲਾ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ। ਇਸ ਲਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਆਪ’ ਸਰਕਾਰ ਲਈ ਵੱਕਾਰ ਦਾ ਮੁੱਦਾ ਬਣ ਗਈ ਹੈ। ਅਜਿਹੇ 'ਚ ਬਲਕੌਰ ਸਿੰਘ ਦਾ ਮਾਰਚ ਕੱਢਣਾ ਆਪ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ।
29 ਮਈ ਨੂੰ ਹੋਇਆ ਸੀ ਕਤਲ
ਕਾਬਿਲੇਗੌਰ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਗਾਇਕ ਨੂੰ 29 ਮਈ ਨੂੰ ਗੋਲਿਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਸਾਲ 2023 ਵਿੱਚ ਸਿੱਧੂ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਪਰ ਹਾਲੇ ਤੱਕ ਸਿੱਧੂ ਦਾ ਪਰਿਵਾਰ ਇਨਸਾਫ ਦੀ ਜੰਗ ਲੜ੍ਹ ਰਿਹਾ ਹੈ।