Jalandhar News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਦਾ ਟਰਾਇਲ ਸ਼ੁਰੂ ਹੋ ਗਿਆ ਹੈ। ਅੱਜ ਜਲੰਧਰ ਦੀ ਅਦਾਲਤ ਵਿੱਚ ਭਾਰੀ ਸੁਰੱਖਿਆ ਦਰਮਿਆਨ ਹਰਿਆਣਾ ਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਨੂੰ ਅਦਾਲਤ ਵਿੱਚ ਲਿਜਾ ਕੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ ਸੰਦੀਪ ਨੰਗਲ ਅੰਬੀਆ ਦੇ ਕਤਲ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕਰ ਦਿੱਤੀ ਸੀ, ਜਿਸ ਦਾ ਹੁਣ ਟਰਾਇਲ ਸ਼ੁਰੂ ਹੋ ਗਿਆ ਹੈ।
ਸੂਤਰਾਂ ਅਨੁਸਾਰ ਅੱਜ ਅਦਾਲਤ 'ਚ ਰਜਿੰਦਰ, ਮਨਜੋਤ, ਸਚਿਨ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਅਮਿਤ ਡਾਗਰ, ਕੌਸ਼ਲ ਚੌਧਰੀ, ਵਿਕਾਸ ਮਹਲੇ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਹਰਿੰਦਰ ਸਿੰਘ ਫ਼ੌਜੀ, ਫ਼ਤਿਹ ਸਿੰਘ ਉਰਫ਼ ਯੁਵਰਾਜ, ਸਿਮਰਨਜੀਤ ਉਰਫ਼ ਜੁਝਾਰ ਸਿੰਘ ਉਰਫ਼ ਗੈਂਗਸਟਰ, ਯਾਦਵਿੰਦਰ ਸਿੰਘ ਤੇ ਵਿਕਾਸ ਮਹੇ ਉਰਫ ਵਿਕਾਸ ਦਹੀਆ ਨੂੰ ਅੰਮ੍ਰਿਤਸਰ ਤੇ ਮਾਡਰਨ ਜੇਲ੍ਹ ਕਪੂਰਥਲਾ ਤੋਂ ਲਿਆ ਕੇ ਜਲੰਧਰ ਵਿੱਚ ਜੱਜ ਕੇਕੇ ਜੈਨ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਕੀਤਾ ਗਿਆ।
ਅਦਾਲਤ 'ਚ 10 ਮੁਲਜ਼ਮਾਂ ਵਿੱਚੋਂ ਤਿੰਨ ਮੁਲਜ਼ਮਾਂ ਦੇ ਨਿੱਜੀ ਤੌਰ 'ਤੇ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਅਗਲੀ ਸੁਣਵਾਈ 21 ਅਗਸਤ ਤੈਅ ਕੀਤੀ ਹੈ। ਅਦਾਲਤ ਨੇ 21 ਅਗਸਤ ਨੂੰ ਵੀ ਸਾਰੇ ਮੁਲਜ਼ਮਾਂ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ