Punjab News : ਪੰਜਾਬ ਦੇ ਕਪੂਰਥਲਾ 'ਚ ਰੇਲ ਕੋਚ ਫੈਕਟਰੀ ਨੇੜੇ ਵੱਡਾ ਹਾਦਸਾ ਵਾਪਰ ਗਿਆ ਹੈ। ਟਰੱਕ ਦੀ ਫੇਟ ਵੱਜਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਸੜਕ ਕਿਨਾਰੇ ਖੜ੍ਹੇ ਸਨ ਅਤੇ ਕਪੂਰਥਲਾ ਜਾਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੇ ਸਨ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਦਵਿੰਦਰ ਕੌਰ (57) ਅਤੇ ਰਮਨਦੀਪ ਕੌਰ (26) ਵਜੋਂ ਹੋਈ ਹੈ।


ਜ਼ਖਮੀ ਔਰਤਾਂ ਦੀ ਹਾਲਤ ਗੰਭੀਰ 


ਜ਼ਖਮੀ ਔਰਤਾਂ ਦੀ ਪਛਾਣ 37 ਸਾਲਾ ਅਨੁਦੱਤਾ ਅਤੇ 20 ਸਾਲਾ ਪੂਨਮ ਵਜੋਂ ਹੋਈ ਹੈ। ਪੁਲਸ ਨੇ ਦੋਹਾਂ ਨੂੰ ਇਲਾਜ ਲਈ ਲਾਲਾ ਲਾਜਪਤ ਰਾਏ ਹਸਪਤਾਲ 'ਚ ਭਰਤੀ ਕਰਵਾਇਆ। ਜਿੱਥੋਂ ਉਸ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਉਸ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪਰ ਪੁਲਸ ਨੇ ਗੱਡੀ ਨੂੰ ਕਬਜ਼ੇ 'ਚ ਲੈ ਲਿਆ।

 

ਟਰੱਕ ਨੇ ਆਟੋ ਨੂੰ ਪਿੱਛੇ ਤੋਂ ਮਾਰੀ ਟੱਕਰ


ਘਟਨਾ ਦੁਪਹਿਰ 3:30 ਵਜੇ ਦੀ ਦੱਸੀ ਜਾ ਰਹੀ ਹੈ। ਆਟੋ ਚਾਲਕ ਆਪਣੇ ਆਟੋ ਵਿੱਚ ਸਵਾਰੀਆਂ ਨੂੰ ਚੁੱਕ ਰਿਹਾ ਸੀ ਕਿ ਸੁਲਤਾਨਪੁਰ ਲੋਧੀ ਵੱਲੋਂ ਆ ਰਹੇ 10 ਟਾਇਰਾਂ ਵਾਲੇ ਟਰੱਕ ਨੇ ਆਟੋ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲੀਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਟਰੱਕ ਦੀ ਲਪੇਟ 'ਚ ਆਉਣ ਕਾਰਨ 8 ਦੀ ਹੋਈ ਸੀ ਮੌਤ 


ਦੱਸ ਦੇਈਏ ਕਿ ਅਪ੍ਰੈਲ ਮਹੀਨੇ 'ਚ ਹੀ ਪੰਜਾਬ 'ਚ ਇਕ ਹੋਰ ਵੱਡਾ ਹਾਦਸਾ ਦੇਖਣ ਨੂੰ ਮਿਲਿਆ ਸੀ। ਪੰਜਾਬ ਦੇ ਗੜ੍ਹਸ਼ੰਕਰ ਵਿੱਚ ਵਿਸਾਖੀ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਸ਼ਰਧਾਲੂ ਚਰਨਛੋਹ ਗੰਗਾ ਵੱਲ ਪੈਦਲ ਜਾ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ , ਇਸ ਹਾਦਸੇ 'ਚ 5 ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਲੋਕਾਂ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਮਰੀਜ਼ ਨਾਲ ਸਰੀਰਕ ਸਬੰਧ ਬਣਾ ਰਹੀ ਸੀ ਨਰਸ , ਮਰੀਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ !


ਇਹ ਵੀ ਪੜ੍ਹੋ : BCCI ਨੇ ਅਜੀਤ ਅਗਰਕਰ ਨੂੰ ਨਿਯੁਕਤ ਕੀਤਾ ਟੀਮ ਇੰਡੀਆ ਦਾ ਮੁੱਖ ਚੋਣਕਾਰ, ਸੈਲਰੀ ਵੀ ਵਧੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ