ਪੜਚੋਲ ਕਰੋ

Pargat Singh: ਪੰਜਾਬ ਦੇ ਉਦਘਾਟਨੀ ਪੱਥਰਾਂ 'ਤੇ ਕੇਜਰੀਵਾਲ ਦਾ ਨਾਮ! ਪਰਗਟ ਸਿੰਘ ਬੋਲੇ....ਸੰਵਿਧਾਨ ਤੇ ਸੰਘੀ ਢਾਂਚੇ ਦਾ ਅਪਮਾਣ

Jalandhar News: ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਉਦਘਾਟਨੀ ਪੱਥਰਾਂ ਉਪਰੋਂ ਪੰਜਾਬ ਦੇ ਮੰਤਰੀਆਂ ਦਾ ਨਾਂ ਹਟਾ ਕੇ ਦਿੱਲੀ ਦੇ ਮੁੱਖ ਮੰਤਰੀ ਦਾ ਨਾਮ ਲਿਖਿਆ ਜਾ ਰਿਹਾ ਹੈ। ਇਹ ਸੰਵਿਧਾਨ ਤੇ ਸੰਘੀ ਢਾਂਚੇ ਦਾ ਅਪਮਾਣ ਹੈ। ਉਨ੍ਹਾਂ ਨੇ ਪੰਜਾਬ ਦੇ ਮੰਤਰੀਆਂ ਨੂੰ ਵੰਗਾਰਦਿਆਂ...

Jalandhar News: ਕਾਂਗਰਸ ਦੇ ਵਿਧਾਇਕ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਉਦਘਾਟਨੀ ਪੱਥਰਾਂ ਉਪਰੋਂ ਪੰਜਾਬ ਦੇ ਮੰਤਰੀਆਂ ਦਾ ਨਾਂ ਹਟਾ ਕੇ ਦਿੱਲੀ ਦੇ ਮੁੱਖ ਮੰਤਰੀ ਦਾ ਨਾਮ ਲਿਖਿਆ ਜਾ ਰਿਹਾ ਹੈ। ਇਹ ਸੰਵਿਧਾਨ ਤੇ ਸੰਘੀ ਢਾਂਚੇ ਦਾ ਅਪਮਾਣ ਹੈ। ਉਨ੍ਹਾਂ ਨੇ ਪੰਜਾਬ ਦੇ ਮੰਤਰੀਆਂ ਨੂੰ ਵੰਗਾਰਦਿਆਂ ਕਿਹਾ ਹੈ ਕਿ ਉਹ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ।

ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ...

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਘੀ ਢਾਂਚੇ ਦਾ ਲਗਾਤਾਰ ਅਪਮਾਨ ਕਰ ਰਹੀ ਹੈ। ਪੰਜਾਬ ਸਰਕਾਰ ਦੇ ਉਦਘਾਟਨੀ ਪੱਥਰਾਂ ਤੇ ਪੰਜਾਬ ਦੇ ਮੰਤਰੀਆਂ ਦਾ ਨਾਮ ਹਟਾ ਦਿੱਲੀ ਦੇ ਮੁੱਖ ਮੰਤਰੀ ਦਾ ਨਾਮ ਲਿਖਣਾ ਸੰਵਿਧਾਨ ਦੀ ਉਲੰਘਣਾ ਹੈ। 

ਭਗਵੰਤ ਮਾਨ ਆਪਣੇ ਮੰਤਰੀਆਂ ਦਾ ਅਪਮਾਨ ਇਸ ਹੱਦ ਤੱਕ ਕਰ ਰਿਹਾ ਹੈ, ਉਨ੍ਹਾਂ ਨੂੰ ਫੋਟੋ ਵਿੱਚ ਵੀ ਜਗ੍ਹਾ ਨਹੀਂ ਦਿੱਤੀ ਜਾਂਦੀ। ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਫੇਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੁਣ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਆਪਣੇ ਸੰਵਿਧਾਨਿਕ ਹੱਕ ਤੇ ਕੇਜਰੀਵਾਲ ਦੇ ਡਰ ਤੋਂ ਚੁੱਪ ਹਨ?

ਦੱਸ ਦਈਏ ਕਿ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਰਹੱਦੀ ਜ਼ਿਲ੍ਹਿਆਂ ਲਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ। 

ਦੋਵਾਂ ਮੁੱਖ ਮੰਤਰੀ ਨੇ ਲੋਕਾਂ ਨੂੰ 402 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਪਲਾਂਟ ਨਾਲ ਨਵੀਂ ਖੰਡ ਮਿੱਲ ਤੇ 296 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਨਾਲ ਨਵੀਂ ਖੰਡ ਮਿੱਲ ਦਾ ਤੋਹਫਾ ਦਿੱਤਾ। ਇਹ ਪ੍ਰਾਜੈਕਟ ਜਨਵਰੀ, 2024 ਨੂੰ ਕਾਰਜਸ਼ੀਲ ਹੋਣਗੇ ਜੋ ਗੰਨਾ ਉਤਪਾਦਕਾਂ ਲਈ ਵਰਦਾਨ ਸਾਬਤ ਹੋਣਗੇ। 

ਉਨ੍ਹਾਂ ਨੇ ਵਡਾਲਾ ਗ੍ਰੰਥੀਆਂ ਵਿਖੇ 360.83 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 400 ਕੇ.ਵੀ. ਪਾਵਰ ਪ੍ਰਾਜੈਕਟ ਤੇ ਪੀ.ਐਸ.ਪੀ.ਸੀ.ਐਲ. ਦੀ ਆਰ.ਡੀ.ਐਸ.ਐਸ. ਸਕੀਮ ਤਹਿਤ ਗੁਰਦਾਸਪੁਰ ਵਿਖੇ 129.54 ਕਰੋੜ ਰੁਪਏ ਅਤੇ ਪਠਾਨਕੋਟ ਵਿਖੇ 93.24 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget