Jalandhar News: ਜ਼ਿਲ੍ਹਾ ਜਲੰਧਰ ਦੀ ਕਰਤਾਰਪੁਰ ਪੁਲਿਸ ਵੱਲੋਂ ਅੱਜ ਗੁਪਤ ਰੇਡ ਕੀਤੀ ਗਈ ਹੈ। ਸਿੱਖ ਫਾਰ ਜਸਟਿਸ ਵੱਲੋਂ ਸ਼ੁਰੂ ਕੀਤੇ ਰੈਫਰੈਂਡਮ 2020 ਵਿੱਚ ਸੋਸ਼ਲ ਮੀਡੀਆ 'ਤੇ ਐਕਟਿਵ ਹੋਏ ਲੋਕਾਂ ਦੇ ਘਰਾਂ 'ਚ ਰੇਡ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਕੁਝ ਲੋਕ ਘਰ ਵਿੱਚ ਮੌਜੂਦ ਨਹੀਂ ਸਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕਰਤਾਰਪੁਰ ਸੁਰਿੰਦਰ ਪਾਲ ਧੋਗੜੀ ਨੇ ਦੱਸਿਆ ਕਿ ਖਾਲਿਸਤਾਨ ਲਈ ਕਰਵਾਏ ਰੈਫਰੈਂਡਮ 2020 ਵਿੱਚ ਐਕਟਿਵ ਰਹਿਣ ਵਾਲੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਹ ਐਕਟਿਵ ਹਨ ਜਾਂ ਨਹੀਂ। ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ। ਮੋਬਾਈਲ ਫੋਨ ਜਾਂਚ ਲਈ ਭੇਜਿਆ ਗਿਆ ਹੈ। ਇਸ ਕਾਰਨ ਅੱਜ ਕੁਝ ਲੋਕਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। 


 ਇਹ ਵੀ ਪੜ੍ਹੋ :  ਆਮ ਆਦਮੀ ਕਲੀਨਿਕਾਂ ਨੂੰ ਝਟਕਾ ! ਮੁਫਤ ਟੈਸਟਾਂ ਸੇਵਾਵਾਂ ਹੋ ਸਕਦੀਆਂ ਪ੍ਰਭਾਵਿਤ, ਕ੍ਰਿਸ਼ਨਾ ਡਾਇਗਨੌਸਟਿਕਸ ਵੱਲੋਂ ਸੇਵਾਵਾਂ ਦੇਣ ਤੋਂ ਇਨਕਾਰ, ਖਹਿਰਾ ਨੇ ਸਾਧਿਆ AAP 'ਤੇ ਨਿਸ਼ਾਨਾ


ਸੁਖਬੀਰ ਸਿੰਘ ਵਾਸੀ ਆਲਮਪੁਰ ਬੱਗਾ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਗਈ ਤਾਂ ਘਰ 'ਚੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ ਪਰ ਮੋਬਾਈਲ ਫੋਨ ਚੈਕਿੰਗ ਲਈ ਰੱਖਿਆ ਗਿਆ ਅਤੇ ਨਾਲ ਹੀ ਪਾਸਪੋਰਟ ਵੀ ਸੀ। ਕੁਝ ਲੋਕ ਘਰ 'ਚ ਮੌਜੂਦ ਨਹੀਂ ਸਨ, ਉਨ੍ਹਾਂ ਤੋਂ ਪੁੱਛਗਿੱਛ ਲਈ ਦੁਬਾਰਾ ਮੁਲਾਕਾਤ ਕੀਤੀ ਜਾਵੇਗੀ।


ਇਹ ਵੀ ਪੜ੍ਹੋ : ਪੰਜਾਬ ਸਰਕਾਰ ਹੁਣ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਭੇਜੇਗੀ ਸਿੰਗਾਪੁਰ, 4 ਮਾਰਚ ਨੂੰ 30 ਪ੍ਰਿੰਸੀਪਲ ਜਾਣਗੇ ਸਿੰਗਾਪੁਰ


ਦੱਸ ਦੇਈਏ ਕਿ 'ਰੈਫਰੈਂਡਮ 2020 ਨੂੰ ਕਰਵਾਉਣ ਵਾਲੇ ਅਮਰੀਕਨ ਸੰਗਠਨ ਉੱਤੇ 2019 ਵਿੱਚ ਭਾਰਤ ਸਰਕਾਰ ਦੁਆਰਾ 'ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ' ਤਹਿਤ ਪਾਬੰਦੀ ਲਗਾਈ ਗਈ ਸੀ। ਸੰਗਠਨ 'ਤੇ ਪਾਬੰਦੀ ਲਗਾਉਂਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ "ਸਿੱਖਾਂ ਲਈ ਇਸ ਅਖੌਤੀ ਰਾਏਸ਼ੁਮਾਰੀ ਦੀ ਆੜ ਵਿੱਚ ਐਸਐਫਜੇ ਪੰਜਾਬ ਵਿੱਚ ਵੱਖਵਾਦ ਅਤੇ ਖਾੜਕੂ ਵਿਚਾਰਧਾਰਾ ਦਾ ਸਮਰਥਨ ਕਰਦਿਆਂ ਵਿਦੇਸ਼ੀ ਧਰਤੀ 'ਤੇ ਸੁਰੱਖਿਅਤ ਪਨਾਹਗਾਹਾਂ ਤੋਂ ਕੰਮ ਕਰ ਰਹੀ ਹੈ ਅਤੇ ਦੁਸ਼ਮਣਾਂ ਦਾ ਸਰਗਰਮੀ ਨਾਲ ਸਾਥ ਦੇ ਰਹੀ ਹੈ। 


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫਗਵਾੜਾ ਦੇ ਵਰਿੰਦਰ ਪਾਰਕ ਨਜ਼ਦੀਕ ਬਣੇ ਕੂੜੇ ਦੇ ਡੰਪ ਕੋਲ ਸ੍ਰੀ ਗੁਟਕਾ ਸਾਹਿਬ ਦੇ ਅੰਗ ਮਿਲੇ ਸਨ। ਇਸ ਦੌਰਾਨ ਸਿੱਖ ਸੰਗਤਾਂ ਨੇ ਦੱਸਿਆ ਸੀ ਕਿ ਸ਼ਹਿਰ ਦੇ ਵਰਿੰਦਰ ਪਾਰਕ ਨਜ਼ਦੀਕ ਕੂੜੇ ਦੇ ਡੰਪ ਕੋਲ ਸ੍ਰੀ ਗੁਟਕਾ ਸਾਹਿਬ ਦੇ ਅੰਗ ਖ਼ਿਲਰੇ ਹੋਣ ਦੀ ਸੂਚਨਾ ਉਨ੍ਹਾਂ ਨੂੰ ਦੁਕਾਨਦਾਰ ਵਲੋਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀਆਂ ਸਿੱਖ ਸੰਗਤਾਂ ਵਲੋਂ ਗੁਟਕਾ ਸਾਹਿਬ ਜੀ ਦੇ ਖ਼ਿਲਰੇ ਅੰਗਾਂ ਨੂੰ ਮਰਿਆਦਾ ਅਨੁਸਾਰ ਚੁੱਕ ਕੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਲਿਆਂਦਾ ਗਿਆ ਸੀ।