ਪੜਚੋਲ ਕਰੋ

Farming News: ਜਾਣੋ ਕੀ ਹੈ ਇੰਡੋ-ਇਜ਼ਰਾਇਲ ਤਕਨੀਕ, ਇੱਕ ਕਨਾਲ ਵਿੱਚੋਂ ਇੱਕ ਏਕੜ ਜਿੰਨੀ ਕਮਾਈ ਕਰਨ ਦਾ ਦਾਅਵਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜੇਕਰ ਕਿਸਾਨ ਇੰਡੋ-ਇਜ਼ਰਾਇਲ ਤਕਨੀਕਾਂ ਨੂੰ ਅਪਣੇ ਖੇਤਾਂ ਵਿੱਚ ਅਪਣਾਉਣ ਤਾਂ ਇੱਕ ਕਨਾਲ ਵਿੱਚੋਂ ਵੀ ਇੱਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ। 

Jalandhar News: ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਥੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਂਦਿਆਂ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ।
ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾਂ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਇਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ।

ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ ’ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜਮੀਨ ਵਿੱਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 

ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ।  ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਪਨੀਰੀ ਲਿਜਾਕੇ ਆਪਣੇ ਖੇਤਾਂ ਵਿੱਚ ਇਹ ਤਕਨੀਕੀ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇੰਡੋ-ਇਜ਼ਰਾਇਲ ਤਕਨੀਕਾਂ ਨੂੰ ਅਪਣੇ ਖੇਤਾਂ ਵਿੱਚ ਅਪਣਾਉਣ ਤਾਂ ਇੱਕ ਕਨਾਲ ਵਿੱਚੋਂ ਵੀ ਇੱਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ। 

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget