ਬੁੱਢਾ ਦਲ ਦੀ ਕੁੱਲ੍ਹੜ ਪੀਜ਼ਾ ਜੋੜੇ ਨੂੰ ਚੇਤਾਵਨੀ, 3 ਦਿਨਾਂ ਦੇ 'ਚ ਸੋਸ਼ਲ ਮੀਡੀਆ ਤੋਂ ਸਾਰੀਆਂ ਵੀਡੀਓ ਹੋ ਜਾਣ ਡਿਲੀਟ ਨਹੀਂ ਤਾਂ.....
ਉਨ੍ਹਾਂ ਕਿਹਾ ਕਿ ਜੇ ਕੁੱਲ੍ਹੜ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ ਤਾਂ ਠੀਕ ਹੈ, ਨਹੀਂ ਤਾਂ ਉਹ ਸਾਰੀ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਦੇ ਸਾਹਮਣੇ ਪੱਗ ਵਾਪਸ ਕਰ ਦੇਵੇ।
Punjab News: ਜਲੰਧਰ ਦਾ ਕੁੱਲ੍ਹੜ ਪੀਜ਼ਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਿਆ ਹੈ। ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅੱਜ ਆਪਣੇ ਦੋਸਤਾਂ ਸਮੇਤ ਕੁੱਲ੍ਹੜ ਪੀਜ਼ਾ ਜੋੜੇ ਦੀ ਦੁਕਾਨ ’ਤੇ ਪੁੱਜੇ। ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਜੋੜੇ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਨਿਹੰਗਾਂ ਨੇ ਮੰਗ ਕੀਤੀ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ 'ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੁੱਲ੍ਹੜ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ ਤਾਂ ਠੀਕ ਹੈ, ਨਹੀਂ ਤਾਂ ਉਹ ਸਾਰੀ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਦੇ ਸਾਹਮਣੇ ਪੱਗ ਵਾਪਸ ਕਰ ਦੇਵੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਸ ਵੱਲੋਂ ਬਣਾਈ ਗਈ ਵੀਡੀਓ 'ਤੇ ਕੋਈ ਇਤਰਾਜ਼ ਨਹੀਂ ਹੋਵੇਗਾ।
ਨਿਹੰਗਾਂ ਨੇ ਕਿਹਾ ਕਿ ਜੇ ਉਹ ਵੀਡੀਓ ਡਿਲੀਟ ਨਹੀਂ ਕਰਦਾ ਤਾਂ ਉਹ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। ਨਿਹੰਗਾਂ ਨੇ ਕਿਹਾ ਕਿ ਉਹ ਜੇਲ੍ਹ ਜਾਣ ਤੋਂ ਡਰਨ ਵਾਲੇ ਨਹੀਂ ਹਨ, ਉਹ ਇਸ ਮਾਮਲੇ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕਰਨਗੇ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 4 ਦੇ ਇੰਚਾਰਜ ਨੇ ਉਨ੍ਹਾਂ ਨੂੰ ਕੁੱਲ੍ਹੜ ਪੀਜ਼ਾ ਕਪਲ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਪੁਲਿਸ ਨੇ ਉਸ ਕੋਲੋਂ 3 ਦਿਨਾਂ ਦਾ ਸਮਾਂ ਲਿਆ ਹੈ।
ਸਟੇਸ਼ਨ ਇੰਚਾਰਜ ਨੇ ਕਿਹਾ ਕਿ ਉੱਚ ਅਧਿਕਾਰੀਆਂ ਤੇ ਸਹਿਜ ਅਰੋੜਾ ਨਾਲ ਮੀਟਿੰਗ ਕਰਵਾਈ ਜਾਵੇਗੀ। ਨਿਹੰਗਾਂ ਨੇ ਕਿਹਾ ਕਿ ਜੇ 3 ਦਿਨਾਂ ਅੰਦਰ ਕਾਰਵਾਈ ਨਾ ਕੀਤੀ ਗਈ ਤਾਂ ਉਹ ਫਿਰ ਤੋਂ ਕੁੱਲ੍ਹੜ ਪੀਜ਼ਾ ਜੋੜੇ ਦੀ ਦੁਕਾਨ 'ਤੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀ ਪੀੜ੍ਹੀ ਨੂੰ ਬਰਬਾਦ ਨਹੀਂ ਹੋਣ ਦੇਣਗੇ। ਇਸ ਦੌਰਾਨ ਮਾਨ ਸਿੰਘ ਨੇ ਕਿਹਾ ਕਿ ਉਹ ਸਹਿਜ ਅਰੋੜਾ ਥਾਣੇ ਵਿੱਚ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਬੈਠ ਕੇ ਇਸ ਮਾਮਲੇ ਬਾਰੇ ਗੱਲਬਾਤ ਕਰਨਾ ਚਾਹੁੰਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।