Kulhad Pizza couple: ਅਸ਼ਲੀਲ ਵੀਡੀਓ ਵਿਵਾਦ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਈ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ
Kulhad Pizza couple Shared New Post: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਹੌਲੀ-ਹੌਲੀ ਆਪਣੇ ਮੁਸ਼ਕਿਲ ਸਮੇਂ ਨੂੰ ਭੁੱਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਕਈ ਹਫਤਿਆਂ ਬਾਅਦ ਕੁੱਲ੍ਹੜ ਪੀਜ਼ਾ ਵੱਲੋਂ
Kulhad Pizza couple Shared New Post: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਹੌਲੀ-ਹੌਲੀ ਆਪਣੇ ਮੁਸ਼ਕਿਲ ਸਮੇਂ ਨੂੰ ਭੁੱਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਕਈ ਹਫਤਿਆਂ ਬਾਅਦ ਕੁੱਲ੍ਹੜ ਪੀਜ਼ਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਵਿੱਚ ਉਹ ਆਪਣੇ ਨਵਜੰਮੇ ਬੱਚੇ ਨਾਲ ਗੁਰੂ ਦੀ ਨਗਰੀ ਅੰਮ੍ਰਿਤਸਰ ਪੁੱਜੇ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਿਖਦੇ ਹੋਏ ਕਿਹਾ, Dhan Dhan Ramdas Gur Jin Sirya Tine Savariya ❤️...
ਦੱਸ ਦੇਈਏ ਕਿ ਪੁੱਤਰ ਦੇ ਜਨਮ ਤੋਂ ਬਾਅਦ ਹੀ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮੁਸ਼ਕਿਲ ਸਮੇਂ ਤੋਂ ਗੁ਼ਜ਼ਰ ਰਹੇ ਸੀ। ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਬੇਹੱਦ ਟੁੱਟ ਗਿਆ ਸੀ। ਫਿਲਹਾਲ ਇਹ ਆਪਣੇ ਮੁਸ਼ਕਿਲ ਦੌਰ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਹੈ।
View this post on Instagram
ਹਾਲਾਂਕਿ ਕਪਲ ਦੀ ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਵੀ ਉ੍ਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਾਲੇ ਵੀ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਫਿਲਹਾਲ ਕਈ ਲੋਕ ਅਜਿਹੇ ਹਨ ਜੋ ਇਸ ਜੋੜੇ ਦਾ ਸਾਥ ਦਿੰਦੇ ਹੋਏ ਵਿਖਾਈ ਦੇ ਰਹੇ ਹਨ।
View this post on Instagram
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।