(Source: ECI/ABP News/ABP Majha)
ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ, ਜਾਣੋ ਪੂਰਾ ਮਾਮਲਾ
Kulhad Pizza Couple: ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ।
Kulhad Pizza Couple: ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਸਬੰਧੀ ਨਿਹੰਗ ਸਿੰਘ ਅੱਜ ਫਿਰ ਸ਼ਹਿਰ ਪਹੁੰਚ ਕੇ ਕਪਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
ਦੱਸ ਦਈਏ ਕਿ ਨਿਹੰਗ ਬਾਬਾ ਮਾਨ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਅਸੀਂ ਕਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗੇ। ਇਹ ਫੈਸਲਾ ਪੁਲਿਸ ਅਧਿਕਾਰੀਆਂ ਨਾਲ ਨਿਹੰਗਾਂ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਨਿਹੰਗ ਥਾਣਾ ਡਵੀਜ਼ਨ ਨੰਬਰ-4 ਪੁੱਜੇ ਸਨ। ਜਿੱਥੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੇ ਕਪਲ ਨੂੰ ਅਲਟੀਮੇਟਮ ਦਿੱਤਾ ਸੀ।
ਹਾਲ ਹੀ ਵਿੱਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਨਾਲ ਕਪਲ ਦੇ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ ਸਨ। ਨਿਹੰਗ ਬਾਬਾ ਮਾਨ ਸਿੰਘ ਨੇ ਸ਼ਨੀਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਸੋਮਵਾਰ ਨੂੰ ਜਲੰਧਰ ਪਹੁੰਚਣਗੇ। ਜਿਸ ਨੇ ਕੋਈ ਵੀ ਗੱਲ ਕਰਨੀ ਹੈ, ਉਹ ਸਾਡੇ ਨਾਲ ਆ ਕੇ ਕਰ ਸਕਦਾ ਹੈ। ਭਲਾਈ ਇਸ ਗੱਲ ਵਿੱਚ ਹੀ ਹੈ ਕਿ ਤੁਸੀਂ ਇਸ ਮਾਮਲੇ ਨੂੰ ਜ਼ਿਆਦਾ ਵੱਡਾ ਨਾ ਕਰੋ। ਪਿਛਲੀਆਂ ਗੱਲਾਂ ਦੇ ਆਧਾਰ 'ਤੇ ਮੈਂ ਤੁਹਾਨੂੰ ਛੋਟੇ ਭਰਾ ਵਾਂਗੂ ਸਮਝਾਵਾਂਗਾ।
ਇਹ ਵੀ ਪੜ੍ਹੋ: ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, ਕਿਹਾ- ਬਾਬਾ ਸਿੱਦੀਕੀ ਤੋਂ ਵੀ ਮਾੜਾ ਹਾਲ ਹੋਵੇਗਾ, ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਨਿਹੰਗਾਂ ਦੇ ਵਿਰੋਧ ਤੋਂ ਬਾਅਦ ਕਪਲ ਨੇ ਐਤਵਾਰ ਨੂੰ ਆਪਣਾ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ਵਿੱਚ ਕਪਲ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾ ਸਕਦੇ ਹਨ ਜਾਂ ਨਹੀਂ। ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ 'ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਸੀ। ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇੱਕ ਨਵੀਂ ਵੀਡੀਓ ਜਾਰੀ ਕੀਤੀ।
ਸਹਿਜ ਨੇ ਦੋਸ਼ ਲਗਾਇਆ ਸੀ ਕਿ ਮੇਰੇ ਅਤੇ ਮੇਰੇ ਪਰਿਵਾਰ ਨਾਲ ਜਿੱਥੇ ਵੀ ਗਲਤ ਹੋ ਰਿਹਾ ਹੈ, ਸਾਡੀ ਗੱਲ ਸੁਣੀ ਜਾਣੀ ਚਾਹੀਦੀ ਹੈ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ। ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ। ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਮੇਰੇ ਰੈਸਟੋਰੈਂਟ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ।
ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਨੇ ਦਿੱਤੀ ਦਸਤਕ, ਇੰਨੀ ਤਰੀਕ ਤੋਂ ਬਦਲ ਜਾਵੇਗਾ ਮੌਸਮ