Chandigarh - ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ।
ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਕਲਿਆਣਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈਲਨੈਸ ਸੈਂਟਰ, ਪਿੰਡ ਗੋਬਿੰਦਪੁਰ ਵਿੱਚ 20 ਲੱਖ ਰੁਪਏ ਨਾਲ ਤਿਆਰ ਹੋਣ ਵਾਲਾ ਕਮਿਊਂਨਿਟੀ ਹਾਲ, ਪਿੰਡ ਗਿੱਲ ਵਿੱਚ 6 ਲੱਖ ਰੁਪਏ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਅਤੇ ਪਿੰਡ ਨਾਹਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਪੰਚਾਇਤ ਘਰ ਸ਼ਾਮਿਲ ਹੈ।
ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ’ਤੇ ਮਹੱਤਵਪੂਰਨ ਅਸਰ ਛੱਡਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਲੋਕਾਂ ਲਈ ਸਿੱਧੇ ਤੌਰ ’ਤੇ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਿਕਾਸ ਕਾਰਜਾਂ ਸਬੰਧੀ ਤਜਵੀਜਾਂ ਭੇਜੀਆਂ ਜਾਣ।
ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਜਿਵੇਂ 600 ਮੁਫ਼ਤ ਬਿਜਲੀ ਯੂਨਿਟ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਜੰਗ ਅਤੇ ਲੋਕ ਭਲਾਈ ਲਈ ਸੂਬਾ ਸਰਕਾਰ ਵਲੋਂ ਲਏ ਗਏ ਅਨੇਕਾਂ ਫੈਸਲਿਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪੰਚਾਇਤਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial