ਘਰ 'ਚ ਵੜ ਕੇ ਬਜ਼ੁਰਗ ਔਰਤ ਤੋਂ ਖੋਹਿਆ ਸੋਨਾ, ਇਲਾਕੇ 'ਚ ਮਚੀ ਹਫੜਾ-ਦਫੜੀ
Jalandhar News: ਜਲੰਧਰ ਦੇ ਪਾਸ਼ ਇਲਾਕੇ ਲਾਜਪਤ ਨਗਰ ਵਿੱਚ ਇੱਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾ ਕੇ ਲੁੱਟ-ਖੋਹ ਕਰਨ ਦੀ ਘਟਨਾ ਸਾਹਮਣੇ ਆਈ ਹੈ।

Jalandhar News: ਜਲੰਧਰ ਦੇ ਪਾਸ਼ ਇਲਾਕੇ ਲਾਜਪਤ ਨਗਰ ਵਿੱਚ ਇੱਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾ ਕੇ ਲੁੱਟ-ਖੋਹ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 3 ਅਣਪਛਾਤੇ ਨੌਜਵਾਨ ਘਰ ਵਿੱਚ ਦਾਖਲ ਹੋਏ ਅਤੇ ਜਿਹੜਾ ਔਰਤ ਨੇ ਸੋਨਾ ਪਾਇਆ ਹੋਇਆ ਸੀ, ਸੋਨੇ ਦੀਆਂ ਚੂੜੀਆਂ ਅਤੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਵੇਲੇ ਬਜ਼ੁਰਗ ਔਰਤ ਘਰ ਵਿੱਚ ਇਕੱਲੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਕੁਝ ਨੌਜਵਾਨ ਔਰਤਾਂ ਉੱਪਰਲੇ ਕਮਰਿਆਂ ਵਿੱਚ ਕਿਰਾਏ 'ਤੇ ਰਹਿੰਦੀਆਂ ਹਨ, ਜਦੋਂ ਕਿ ਔਰਤ ਦੀ ਧੀ ਉਸ ਵੇਲੇ ਘਰ ਤੋਂ ਬਾਹਰ ਸੀ। ਮੁਲਜ਼ਮ ਨੇ ਔਰਤ ਨੂੰ ਘਰ ਵਿੱਚ ਇਕੱਲੀ ਦੇਖ ਕੇ ਇਹ ਵਾਰਦਾਤ ਕੀਤੀ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















