Jalandhar News: ਲੈਫਟੀਨੈਂਟ ਕਰਨਲ ਕਰਨਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਪਰਿਵਾਰ ਸਮੇਤ ਫੌਜੀ ਅਧਿਕਾਰੀਆਂ ਦੀਆਂ ਅੱਖਾਂ ਨਮ
2015 ਵਿੱਚ ਕਸ਼ਮੀਰ ਘਾਟੀ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਉਸ ਨੂੰ ਗੋਲੀ ਲੱਗੀ ਸੀ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਸੀ ਅਤੇ ਜਲੰਧਰ ਦੇ ਆਰਮੀ ਹਸਪਤਾਲ ਵਿੱਚ ਇਲਾਜ ਅਧੀਨ ਸੀ ਅਤੇ 24 ਦਸੰਬਰ 2023 ਨੂੰ ਉਹ ਜ਼ਿੰਦਗੀ ਦੀ ਲੜਾਈ ਹਾਰ ਗਿਆ ਸੀ।
Jalandhar News: ਜਲੰਧਰ ਵਿੱਚ ਫੌਜ ਦੇ ਸਿਪਾਹੀ ਲੈਫਟੀਨੈਂਟ ਕਰਨਲ ਕਰਨਵੀਰ ਸਿੰਘ ਨੂੰ ਸਲਾਮੀ ਦੇ ਕੇ ਅੰਤਿਮ ਵਿਦਾਇਗੀ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ 2015 ਵਿੱਚ ਕਸ਼ਮੀਰ ਘਾਟੀ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਉਸ ਨੂੰ ਗੋਲੀ ਲੱਗੀ ਸੀ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਸੀ ਅਤੇ ਜਲੰਧਰ ਦੇ ਆਰਮੀ ਹਸਪਤਾਲ ਵਿੱਚ ਇਲਾਜ ਅਧੀਨ ਸੀ ਅਤੇ 24 ਦਸੰਬਰ 2023 ਨੂੰ ਉਹ ਜ਼ਿੰਦਗੀ ਦੀ ਲੜਾਈ ਹਾਰ ਗਿਆ ਸੀ।
ਲੈਫਟੀਨੈਂਟ ਕਰਨਬੀਰ ਸਿੰਘ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਪਰਿਵਾਰ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਧੀ ਗੁਰਨੀਤ ਕੌਰ ਨੇ ਆਪਣੇ ਪਿਤਾ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਨੂੰ ਅਗਨੀ ਦਿੱਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਦੇ ਨਾਲ ਨਾਲ ਮੌਕੇ ਉੱਤੇ ਮੌਜੂਦ ਫੌਜੀ ਅਧਿਕਾਰੀਆਂ ਦੀਆਂ ਵੀ ਅੱਖਾਂ ਨਮ ਸਨ।
ਇਸ ਦੌਰਾਨ ਭਾਰਤੀ ਫੌਜ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦੀ ਬਹਾਦਰੀ ਦੀ ਕਹਾਣੀ ਹਮੇਸ਼ਾ ਅਮਰ ਰਹੇਗੀ। ਆਪਣੇ ਦੋਸਤ ਨੂੰ ਬਚਾਉਣ ਲਈ ਕਰਨਬੀਰ ਸਿੰਘ ਨੇ ਦੁਸ਼ਮਣਾਂ ਦੀ ਗੋਲੀ ਆਪਣੇ ਸਰੀਰ 'ਤੇ ਲੈ ਲਈ। 22 ਨਵੰਬਰ 2015 ਨੂੰ ਕਸ਼ਮੀਰ ਘਾਟੀ ਵਿੱਚ ਕੁਪਵਾੜਾ ਸਰਹੱਦ ਤੋਂ 7 ਕਿਲੋਮੀਟਰ ਦੂਰ ਸੰਘਣੇ ਜੰਗਲ ਵਿੱਚ ਫੌਜ ਦਾ ਆਪ੍ਰੇਸ਼ਨ ਚੱਲ ਰਿਹਾ ਸੀ। ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਆਪਣੇ ਸਾਥੀ ਸਿਪਾਹੀਆਂ ਨਾਲ ਹਾਜੀ ਨਾਕਾ ਪਿੰਡ 'ਚ ਅੱਤਵਾਦੀਆਂ ਦੀ ਭਾਲ ਕਰ ਰਹੇ ਸਨ।
ਸ਼ਾਇਦ ਅੱਤਵਾਦੀਆਂ ਨੂੰ ਪਹਿਲਾਂ ਹੀ ਇਸ ਦੀ ਜਾਣਕਾਰੀ ਸੀ। ਇਸ ਮੌਕੇ ਅੱਤਵਾਦੀਆਂ ਨੇ ਫੌਜ 'ਤੇ ਹਮਲਾ ਕਰ ਦਿੱਤਾ। ਜਦੋਂ ਅੱਤਵਾਦੀ ਗੋਲੀਬਾਰੀ ਕਰ ਰਹੇ ਸਨ ਤਾਂ ਕਰਨਵੀਰ ਸਿੰਘ ਨੇ ਆਪਣੇ ਸਾਥੀ ਨੂੰ ਬਚਾਉਣ ਲਈ ਉਸ ਨੂੰ ਧੱਕਾ ਦਿੱਤਾ। ਇਸ ਦੌਰਾਨ ਗੋਲੀ ਕਰਨਵੀਰ ਸਿੰਘ ਦੇ ਜਬਾੜੇ ਵਿੱਚ ਲੱਗ ਗਈ। ਉਸ ਨੇ ਹਿੰਮਤ ਨਹੀਂ ਹਾਰੀ ਅਤੇ ਦੁਸ਼ਮਣ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਗੋਲੀ ਹੇਠਲੇ ਜਬਾੜੇ ਨੂੰ ਵਿੰਨ੍ਹ ਗਈ ਸੀ। ਇਸ ਦੇ ਬਾਵਜੂਦ ਉਹ ਮੂਹਰਲੇ ਪਾਸੇ ਅਡੋਲ ਰਿਹਾ। ਇਸ ਬਹਾਦਰੀ ਲਈ ਉਨ੍ਹਾਂ ਨੂੰ ਸੈਨਾ ਮੈਡਲ ਦਿੱਤਾ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।