Punjab Politics: ਕਾਂਗਰਸ ਤੋਂ ਹੱਥ ਛੁਡਵਾ ਮਹਿੰਦਰ ਕੇਪੀ ਨੇ ਫੜ੍ਹੀ ਤੱਕੜੀ, ਕਿਹਾ-ਪਾਰਟੀ ਨੇ ਪਾਸੇ ਕੀਤਾ ਤਾਂ ਲਿਆ ਇਹ ਫ਼ੈਸਲਾ
ਮਹਿੰਦਰ ਸਿੰਘ ਕੇਪੀ ਨੇ ਕਿਹਾ- ਮੇਰਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਵਿੱਚ ਕੰਮ ਕਰ ਰਿਹਾ ਹੈ। ਮੇਰੇ ਪਰਿਵਾਰ ਨੇ ਕਾਂਗਰਸ ਦੀ ਬਹੁਤ ਸੇਵਾ ਕੀਤੀ ਹੈ। ਮੇਰੇ ਪਿਤਾ ਜੀ ਕਾਂਗਰਸ ਵਿੱਚ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਕਾਂਗਰਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਅਜਿਹਾ ਕਰ ਰਹੀ ਹੈ। ਇਸ ਲਈ ਮੈਂ ਪਾਰਟੀ ਛੱਡ ਦਿੱਤੀ ਹੈ।
Punjab politics: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਤੋਂ ਪਹਿਲਾਂ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਮਨਾਉਣ ਲਈ ਕੇਪੀ ਦੇ ਘਰ ਪਹੁੰਚੇ ਸਨ।
ਮਹਿੰਦਰ ਸਿੰਘ ਕੇਪੀ ਨੇ ਕਿਹਾ- ਮੇਰਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਵਿੱਚ ਕੰਮ ਕਰ ਰਿਹਾ ਹੈ। ਮੇਰੇ ਪਰਿਵਾਰ ਨੇ ਕਾਂਗਰਸ ਦੀ ਬਹੁਤ ਸੇਵਾ ਕੀਤੀ ਹੈ। ਮੇਰੇ ਪਿਤਾ ਜੀ ਕਾਂਗਰਸ ਵਿੱਚ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਕਾਂਗਰਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਅਜਿਹਾ ਕਰ ਰਹੀ ਹੈ। ਇਸ ਲਈ ਮੈਂ ਪਾਰਟੀ ਛੱਡ ਦਿੱਤੀ ਹੈ।
ਕੇਪੀ ਨੇ ਕਿਹਾ- ਜੇ ਕਾਂਗਰਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਬੇਇਨਸਾਫੀ ਕਰੇਗੀ। ਜੇ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਮਿਲਦਾ ਜਿਸ ਦੇ ਉਹ ਹੱਕਦਾਰ ਹਨ, ਤਾਂ ਉਹ ਦੁਖੀ ਮਹਿਸੂਸ ਕਰਦੇ ਹਨ। ਕੇਪੀ ਨੇ ਕਿਹਾ- ਮੈਂ ਪਾਰਟੀ ਨਹੀਂ ਛੱਡੀ, ਪਾਰਟੀ ਦੇ ਰਵੱਈਏ ਤੋਂ ਲੱਗਦਾ ਹੈ ਕਿ ਪਾਰਟੀ ਨੇ ਸਾਨੂੰ ਕੱਢ ਦਿੱਤਾ ਹੈ। 2022 ਦੀਆਂ ਚੋਣਾਂ ਦੌਰਾਨ ਪਾਰਟੀ ਵੱਲੋਂ ਕੀਤਾ ਗਿਆ ਦੁਰਵਿਵਹਾਰ ਮੈਨੂੰ ਅੱਜ ਵੀ ਯਾਦ ਹੈ। ਮੈਨੂੰ ਯਾਦ ਹੈ ਕਿ ਮੇਰਾ ਦਿਲ ਕਿੰਨਾ ਦੁਖੀ ਸੀ।
ਮਹਿੰਦਰ ਸਿੰਘ ਕੇਪੀ ਨੇ ਕਿਹਾ-ਕਾਂਗਰਸ ਅਤੇ ਅਕਾਲੀ ਦਲ ਦਾ ਇਤਿਹਾਸ 100-100 ਪੁਰਾਣਾ ਹੈ। ਕਾਂਗਰਸ ਨੇ ਕਦਰ ਨਹੀਂ ਕੀਤੀ ਪਰ ਪੰਜਾਬ ਦੇ ਮਸਲਿਆਂ ਲਈ ਜੋ ਕੰਮ ਅਕਾਲੀ ਦਲ ਨੇ ਕੀਤਾ, ਉਹ ਕਾਂਗਰਸ ਨੇ ਨਹੀਂ ਕੀਤਾ। ਕਾਂਗਰਸ ਨੇ ਮੇਰੇ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕੀਤਾ ਹੈ ਪਰ ਅਕਾਲੀ ਦਲ ਨੇ ਸਮਝ ਲਿਆ, ਇਸੇ ਲਈ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਰਿਹਾ ਹਾਂ। ਅੱਜ ਲੋਕ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ।
ਜ਼ਿਕਰ ਕਰ ਦਈਏ ਕਿ ਮਹਿੰਦਰ ਸਿੰਘ ਦਾ ਕੇਪੀ ਜਲੰਧਰ ਅਤੇ ਹੁਸ਼ਿਆਰਪੁਰ ਦੇ ਦਲਿਤ ਸਮਾਜ ਵਿੱਚ ਕਾਫੀ ਪ੍ਰਭਾਵ ਹੈ। ਕਿਹਾ ਜਾ ਰਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿੱਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਕੱਲ੍ਹ ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਜਲੰਧਰ ਵਿੱਚ ਕੋਈ ਉਮੀਦਵਾਰ ਨਹੀਂ ਸੀ। ਹੁਣ ਪਾਰਟੀ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਟਿਕਟ ਦੇ ਦਿੱਤੀ ਹੈ। ਦੱਸ ਦਈਏ ਕਿ ਮਹਿੰਦਰ ਸਿੰਘ 2009 'ਚ ਕਾਂਗਰਸ ਦੀ ਟਿਕਟ 'ਤੇ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ