Jalandhar News: ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।

Continues below advertisement


ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਦਿਹਾਤ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜ ਹਥਿਆਰ ਬਰਾਮਦ ਹੋਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ- ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।


ਇਹ ਵੀ ਪੜ੍ਹੋ: Cyclone Dana: ਖਤਰਨਾਕ ਹੋਇਆ ਤੂਫਾਨ ਦਾਨਾ! ਏਅਰਪੋਰਟ ਬੰਦ, 10 ਲੱਖ ਲੋਕਾਂ ਨੂੰ ਕੱਢਿਆ ਗਿਆ ਬਾਹਰ


ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਤੋਂ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੀ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ ਸੀ।


ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿਨਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗੇਹਲੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।


ਇਹ ਵੀ ਪੜ੍ਹੋ: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ