(Source: ECI | ABP NEWS)
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾਬੜਤੋੜ ਚੱਲੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
Jalandhar News: ਥਾਣਾ ਸਦਰ ਅਧੀਨ ਆਉਂਦੇ ਪਿੰਡ ਕੁਲਾਰਾ ਵਿੱਚ ਅੱਜ ਸਵੇਰੇ ਇੱਕ ਭਿਆਨਕ ਘਟਨਾ ਵਾਪਰੀ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਅਨੁਸਾਰ, ਗੋਲੀਬਾਰੀ

Jalandhar News: ਥਾਣਾ ਸਦਰ ਅਧੀਨ ਆਉਂਦੇ ਪਿੰਡ ਕੁਲਾਰਾ ਵਿੱਚ ਅੱਜ ਸਵੇਰੇ ਇੱਕ ਭਿਆਨਕ ਘਟਨਾ ਵਾਪਰੀ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਅਨੁਸਾਰ, ਗੋਲੀਬਾਰੀ ਸਵੇਰੇ 3 ਤੋਂ 4 ਵਜੇ ਦੇ ਕਰੀਬ ਅਮਰਜੀਤ ਸਿੰਘ ਪੁੱਤਰ ਬੀਰ ਸਿੰਘ ਦੇ ਘਰ ਹੋਈ।
ਪਿੰਡ ਵਿੱਚ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਡੀਐਸਪੀ ਨਕੋਦਰ ਸੁਖਪਾਲ ਸਿੰਘ, ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਅਤੇ ਉੱਗੀ ਚੌਕੀ ਇੰਚਾਰਜ ਏਐਸਆਈ ਜਸਪਾਲ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਦੋ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜੋ ਘਰ ਦੇ ਗੇਟ 'ਤੇ ਲੱਗੇ ਸਨ। ਇਨ੍ਹਾਂ ਵਿੱਚੋਂ ਇੱਕ ਗੋਲੀ ਅੰਦਰ ਖੜੀ ਕਾਰ ਨੂੰ ਲੱਗੀ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪੁਲਿਸ ਦੋਸ਼ੀਆਂ ਦੀ ਪਛਾਣ ਕਰਨ ਲਈ ਘਟਨਾ ਵਾਲੀ ਥਾਂ ਅਤੇ ਪਿੰਡ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















