Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਆਈ ਹੈ। ਦੱਸ ਦੇਈਏ ਕਿ ਨਵੇਂ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਚਾਰਜ ਸੰਭਾਲਦੇ ਹੀ ਨਿਗਮ ਦਾ ਇਮਾਰਤੀ ਵਿਭਾਗ ਸਰਗਰਮ ਹੋ ਗਿਆ ਹੈ। ਵਿਭਾਗ ਨੇ ਗ਼ੈਰ-ਕਾਨੂੰਨੀ ਇਮਾਰਤਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਿਲਡਿੰਗ ਇੰਸਪੈਕਟਰ ਹਰਮਿੰਦਰ ਸਿੰਘ ਮੱਕੜ ਨੇ ਆਪਣੇ ਸੈਕਟਰ ਵਿੱਚ ਕਈ ਥਾਵਾਂ 'ਤੇ ਕਾਰਵਾਈ ਕੀਤੀ ਅਤੇ ਗ਼ੈਰ-ਕਾਨੂੰਨੀ ਤੌਰ 'ਤੇ ਬਣੀਆਂ ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ।

ਇਹ ਕਾਰਵਾਈ ਲੰਬਾ ਪਿੰਡ ਰੋਡ 'ਤੇ ਅਰਜੁਨ ਨਗਰ, ਲੱਧੇਵਾਲੀ ਰੋਡ ਵਿੱਚ ਗ੍ਰੀਨ ਕਾਉਂਟੀ ਦੇ ਸਾਹਮਣੇ ਅਤੇ ਗੁਲਮੋਹਰ ਸਿਟੀ ਕਲੋਨੀ ਦੇ ਪਿਛਲੇ ਪਾਸੇ ਕੀਤੀ ਗਈ।

ਜਾਣਕਾਰੀ ਅਨੁਸਾਰ, ਪਹਿਲਾਂ ਇਨ੍ਹਾਂ ਥਾਵਾਂ 'ਤੇ ਕਈ ਦੁਕਾਨਾਂ ਬਿਨਾਂ ਨਕਸ਼ਾ ਪਾਸ ਕਰਵਾਏ ਬਣੀਆਂ ਹੋਈਆਂ ਸਨ। ਹੁਣ ਡੀਲਰ ਇਨ੍ਹਾਂ ਦੁਕਾਨਾਂ ਨੂੰ ਅੱਗੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ 'ਤੇ ਨਿਗਮ ਨੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸੀਲ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Punjab News: ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਇਨ੍ਹਾਂ ਮੁਲਾਜ਼ਮਾ ਦੇ ਕੀਤੇ ਤਬਾਦਲੇ, ਲਿਸਟ ਹੋਈ ਜਾਰੀ...