ਪੜਚੋਲ ਕਰੋ

Jalandhar News: ਰਾਹ 'ਚ ਗੱਡੀ ਲਾ ਕੇ ਸ਼ਰਾਬ ਪੀ ਰਹੇ ਬਦਮਾਸ਼ਾਂ ਨੇ 3 ਬੱਚਿਆਂ ਦੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ?

Jalandhar News: ਜਲੰਧਰ ਦੇ ਕਰਤਾਰਪੁਰ 'ਚ ਰਾਹ ਨਾ ਛੱਡਣ ਕਰਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਮ੍ਰਿਤਕ ਦਾ ਇੱਕ ਸਾਥੀ ਜ਼ਖਮੀ ਹੋ ਗਿਆ ਹੈ।

Jalandhar News: ਜਲੰਧਰ ਦੇ ਕਰਤਾਰਪੁਰ 'ਚ ਰਾਹ ਨਾ ਛੱਡਣ ਕਰਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਮ੍ਰਿਤਕ ਦਾ ਇੱਕ ਸਾਥੀ ਜ਼ਖਮੀ ਹੋ ਗਿਆ ਹੈ। ਜ਼ਖਮੀ ਸਾਥੀ ਦਾ ਕਹਿਣਾ ਹੈ ਕਿ ਕਾਤਲ ਆਪਣੇ ਆਪ ਨੂੰ ਭੀਖਾਂ ਨੰਗਲ ਦੇ ਅਪਰਾਧੀ-ਗੈਂਗਸਟਰ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ।

ਮ੍ਰਿਤਕ ਦੀ ਪਛਾਣ ਜ਼ਿਮੀਂਦਾਰ ਮਨਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਓ ਸੀ, ਉਹ ਵਿਆਹਿਆ ਹੋਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਸਕਰਨ ਸਿੰਘ ਵਾਸੀ ਕਰਤਾਰਪੁਰ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਦੋਂ ਅੱਜ ਸਵੇਰੇ ਪੁਲਿਸ ਨੇ ਪਿੰਡ ਭੀਖਾਂ ਨਗਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ, ਪਰ ਕੁਝ ਵੀ ਹੱਥ ਨਹੀਂ ਲੱਗਿਆ। ਕਰਤਾਰਪੁਰ ਥਾਣੇ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਜਲਦੀ ਹੀ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ ਸਟਾਫ਼ ਜਲੰਧਰ ਦੇਹਾਤ ਪੁਲਿਸ ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਇਹ ਵੀ ਪੜ੍ਹੋ: Chandigarh Weather Report: ਚੰਡੀਗੜ੍ਹੀਆਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, 44 ਤੋਂ ਪਾਰ ਪਹੁੰਚੇਗਾ ਤਾਪਮਾਨ, 28 ਮਈ ਤੱਕ ਰੈੱਡ ਅਲਰਟ ਜਾਰੀ

ਕਿਵੇਂ ਵਾਪਰੀ ਆਹ ਘਟਨਾ
ਥਾਣਾ ਕਰਤਾਰਪੁਰ ਦੇ ਐਸਐਚਓ ਨੇ ਦੱਸਿਆ ਕਿ ਇਹ ਘਟਨਾ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਸ਼ਨੀਵਾਰ ਦੇਰ ਸ਼ਾਮ ਵਾਪਰੀ। ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇ.ਸੀ.ਬੀ. 'ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ। ਉਸ ਦੇ ਨਾਲ ਕੁਝ ਹੋਰ ਲੋਕ ਵੀ ਸਨ, ਜੋ ਆਪਣੀ ਕਾਰ ਸੜਕ ਵਿਚਾਲੇ ਖੜ੍ਹੀ ਕਰਕੇ ਬੀਅਰ ਪੀ ਰਹੇ ਸਨ।

ਗੁਰਪ੍ਰੀਤ ਸਿੰਘ ਨੇ ਜਸਕਰਨ ਨੂੰ ਕਿਹਾ ਕਿ ਆਪਣੀ ਕਾਰ ਪਾਸੇ ਕਰ ਲੈ, ਮੈਂ ਟਰੈਕਟਰ ਕੱਢਣ ਹੈ। ਇੰਨੀ ਕੁ ਗੱਲ 'ਤੇ ਹੀ ਸ਼ਰਾਬੀ ਜਸਕਰਨ ਨੇ ਗੁਰਪ੍ਰੀਤ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਜਸਕਰਨ ਤੇ ਉਸ ਦੇ ਸਾਥੀਆਂ ਨੇ ਗੁਰਪ੍ਰੀਤ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਜਦੋਂ ਮਨਜਿੰਦਰ ਆਪਣੇ ਭਰਾ ਗੁਰਪ੍ਰੀਤ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਪਿਸਤੌਲ ਨਾਲ ਉਸ ਨੂੰ ਗੋਲੀ ਮਾਰ ਦਿੱਤੀ। ਮੁਲਜ਼ਮਾਂ ਨੇ ਮਨਜਿੰਦਰ ਦੀ ਛਾਤੀ ’ਤੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੇਰ ਰਾਤ ਮਨਜਿੰਦਰ ਦੀ ਮੌਤ ਹੋ ਗਈ। ਲਾਲੀ ਅਤੇ ਮਨਜਿੰਦਰ ਚਚੇਰੇ ਭਰਾ ਹਨ।

ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਪੁਸ਼ਕਰ ਸਿੰਘ ਧਾਮੀ ਕਰਨਗੇ ਰੈਲੀ, ਪ੍ਰਨੀਤ ਕੌਰ ਲਈ ਮੰਗਣਗੇ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਟਾਪ ਹੈਡਲਾਈਨ

Punjab News : ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, KCF ਦੇ 2 ਗੁਰਗੇ ਗ੍ਰਿਫ਼ਤਾਰ
Punjab News : ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, KCF ਦੇ 2 ਗੁਰਗੇ ਗ੍ਰਿਫ਼ਤਾਰ
Punjab News: ਜਲੰਧਰ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਸਾਹਮਣੇ ਆਇਆ ਵੱਡਾ ਅਪਡੇਟ, 4 ਦਿਨ ਪਹਿਲਾਂ...
Punjab News: ਜਲੰਧਰ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਸਾਹਮਣੇ ਆਇਆ ਵੱਡਾ ਅਪਡੇਟ, 4 ਦਿਨ ਪਹਿਲਾਂ...
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!
Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!
Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!
 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ
 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ
Embed widget