Jalandhar News: ਜਲੰਧਰ ਦੇ ਕਰਤਾਰਪੁਰ 'ਚ ਰਾਹ ਨਾ ਛੱਡਣ ਕਰਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਮ੍ਰਿਤਕ ਦਾ ਇੱਕ ਸਾਥੀ ਜ਼ਖਮੀ ਹੋ ਗਿਆ ਹੈ। ਜ਼ਖਮੀ ਸਾਥੀ ਦਾ ਕਹਿਣਾ ਹੈ ਕਿ ਕਾਤਲ ਆਪਣੇ ਆਪ ਨੂੰ ਭੀਖਾਂ ਨੰਗਲ ਦੇ ਅਪਰਾਧੀ-ਗੈਂਗਸਟਰ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ।


ਮ੍ਰਿਤਕ ਦੀ ਪਛਾਣ ਜ਼ਿਮੀਂਦਾਰ ਮਨਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਓ ਸੀ, ਉਹ ਵਿਆਹਿਆ ਹੋਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਸਕਰਨ ਸਿੰਘ ਵਾਸੀ ਕਰਤਾਰਪੁਰ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


ਜਦੋਂ ਅੱਜ ਸਵੇਰੇ ਪੁਲਿਸ ਨੇ ਪਿੰਡ ਭੀਖਾਂ ਨਗਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ, ਪਰ ਕੁਝ ਵੀ ਹੱਥ ਨਹੀਂ ਲੱਗਿਆ। ਕਰਤਾਰਪੁਰ ਥਾਣੇ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਜਲਦੀ ਹੀ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ ਸਟਾਫ਼ ਜਲੰਧਰ ਦੇਹਾਤ ਪੁਲਿਸ ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।


ਇਹ ਵੀ ਪੜ੍ਹੋ: Chandigarh Weather Report: ਚੰਡੀਗੜ੍ਹੀਆਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, 44 ਤੋਂ ਪਾਰ ਪਹੁੰਚੇਗਾ ਤਾਪਮਾਨ, 28 ਮਈ ਤੱਕ ਰੈੱਡ ਅਲਰਟ ਜਾਰੀ


ਕਿਵੇਂ ਵਾਪਰੀ ਆਹ ਘਟਨਾ
ਥਾਣਾ ਕਰਤਾਰਪੁਰ ਦੇ ਐਸਐਚਓ ਨੇ ਦੱਸਿਆ ਕਿ ਇਹ ਘਟਨਾ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਸ਼ਨੀਵਾਰ ਦੇਰ ਸ਼ਾਮ ਵਾਪਰੀ। ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇ.ਸੀ.ਬੀ. 'ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ। ਉਸ ਦੇ ਨਾਲ ਕੁਝ ਹੋਰ ਲੋਕ ਵੀ ਸਨ, ਜੋ ਆਪਣੀ ਕਾਰ ਸੜਕ ਵਿਚਾਲੇ ਖੜ੍ਹੀ ਕਰਕੇ ਬੀਅਰ ਪੀ ਰਹੇ ਸਨ।


ਗੁਰਪ੍ਰੀਤ ਸਿੰਘ ਨੇ ਜਸਕਰਨ ਨੂੰ ਕਿਹਾ ਕਿ ਆਪਣੀ ਕਾਰ ਪਾਸੇ ਕਰ ਲੈ, ਮੈਂ ਟਰੈਕਟਰ ਕੱਢਣ ਹੈ। ਇੰਨੀ ਕੁ ਗੱਲ 'ਤੇ ਹੀ ਸ਼ਰਾਬੀ ਜਸਕਰਨ ਨੇ ਗੁਰਪ੍ਰੀਤ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਜਸਕਰਨ ਤੇ ਉਸ ਦੇ ਸਾਥੀਆਂ ਨੇ ਗੁਰਪ੍ਰੀਤ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।


ਜਦੋਂ ਮਨਜਿੰਦਰ ਆਪਣੇ ਭਰਾ ਗੁਰਪ੍ਰੀਤ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਪਿਸਤੌਲ ਨਾਲ ਉਸ ਨੂੰ ਗੋਲੀ ਮਾਰ ਦਿੱਤੀ। ਮੁਲਜ਼ਮਾਂ ਨੇ ਮਨਜਿੰਦਰ ਦੀ ਛਾਤੀ ’ਤੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੇਰ ਰਾਤ ਮਨਜਿੰਦਰ ਦੀ ਮੌਤ ਹੋ ਗਈ। ਲਾਲੀ ਅਤੇ ਮਨਜਿੰਦਰ ਚਚੇਰੇ ਭਰਾ ਹਨ।


ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਪੁਸ਼ਕਰ ਸਿੰਘ ਧਾਮੀ ਕਰਨਗੇ ਰੈਲੀ, ਪ੍ਰਨੀਤ ਕੌਰ ਲਈ ਮੰਗਣਗੇ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ